
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੁੱਛੇ ਸਵਾਲ
ਅੰਮਿ੍ਰਤਸਰ/ਬਿਊਰੋ ਨਿਊਜ਼
ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਇਕੱਤਰਤਾ ਅੱਜ ਅੰਮਿ੍ਰਤਸਰ ’ਚ ਹੋਈ ਹੈ। ਇਸ ਇਕੱਤਰਤਾ ਵਿਚ ਜ਼ਿਲ੍ਹਾ ਪ੍ਰਧਾਨ ਅਤੇ ਵਰਕਿੰਗ ਕਮੇਟੀ ਮੈਂਬਰ ਸ਼ਾਮਲ ਸਨ। ਇਸ ਇਕੱਤਰਤਾ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨਾਲ ਵੀ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਿਤ ਵੀਡੀਓ ਦੀ ਜਾਂਚ ਫੋਰੈਂਸਿਕ ਲੈਬ ’ਚੋਂ ਕਰਵਾਏ ਜਾਣ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਸ ਜਾਂਚ ਦਾ ਖਰਚ ਕਿਸ ਵਲੋਂ ਕੀਤਾ ਗਿਆ ਹੈ। ਇਸੇ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਮਾਨ ਨੂੰ ਵੀ ਸਲਾਹ ਦਿੱਤੀ ਹੈ ਕਿ ਜੇਕਰ ਵਿਵਾਦਿਤ ਵੀਡੀਓ ਮਾਮਲੇ ਵਿਚ ਉਨ੍ਹਾਂ ਦੀ ਕੋਈ ਗਲਤੀ ਸਾਹਮਣੇ ਆਉਂਦੀ ਹੈ ਤਾਂ ਉਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੁੱਲ ਬਖਸ਼ਾ ਲੈਣੀ ਚਾਹੀਦੀ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਅਜੇਪਾਲ ਸਿੰਘ, ਮਨਿੰਦਰ ਸਿੰਘ, ਜਗਜੀਤ ਸਿੰਘ ਕੋਹਲੀ ਅਤੇ ਕਈ ਹੋਰ ਸੀਨੀਅਰ ਆਗੂ ਹਾਜ਼ਰ ਸਨ।

