17.3 C
Toronto
Tuesday, August 25, 2026
spot_img
HomeਕੈਨੇਡਾFrontਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ‘ਸਤਲੁਜ’ ਫਿਲਮ ’ਤੇ ਲੱਗੀ ਪਾਬੰਦੀ ਦੀ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ‘ਸਤਲੁਜ’ ਫਿਲਮ ’ਤੇ ਲੱਗੀ ਪਾਬੰਦੀ ਦੀ ਕੀਤੀ ਸਖਤ ਨਿੰਦਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ‘ਸਤਲੁਜ’ ਫਿਲਮ ’ਤੇ ਲੱਗੀ ਪਾਬੰਦੀ ਦੀ ਕੀਤੀ ਸਖਤ ਨਿੰਦਾ
ਕਿਹਾ : ਸੱਚ ਨੂੰ ਕਦੀ ਵੀ ਦਬਾਇਆ ਨਹੀਂ ਜਾ ਸਕਦਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਸਵੰਤ ਸਿੰਘ ਖਾਲੜਾ ਦੇ ਜੀਵਨ ਉਤੇ ਬਣੀ ਫਿਲਮ ‘ਸਤਲੁਜ’ ਦਾ ਪ੍ਰਸਾਰਣ ਭਾਰਤ ਅੰਦਰ ਰੋਕਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਨੂੰ ਵਿਚਾਰਾਂ ਦੀ ਆਜ਼ਾਦੀ ਨੂੰ ਦਬਾਉਣ ਵਾਲੀ ਕਾਰਵਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਘੱਟ ਗਿਣਤੀ ਸਿੱਖਾਂ ਵਿਰੁੱਧ ਕੀਤੇ ਗਏ ਤਸ਼ੱਦਦ ਨੂੰ ਦੁਨੀਆ ਦੇ ਸਾਹਮਣੇ ਆਉਣ ਤੋਂ ਰੋਕਣਾ ਗੈਰ ਸੰਵਿਧਾਨਕ ਅਤੇ ਧੱਕੇ ਵਾਲੀ ਕਾਰਵਾਈ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ 1990 ਦੇ ਦਹਾਕੇ ਅੰਦਰ ਜਦੋਂ ਸਿੱਖ ਨੌਜਵਾਨਾਂ ਦਾ ਕਤਲੇਆਮ ਅਤੇ ਝੂਠੇ ਪੁਲਿਸ ਮੁਕਾਬਲੇ ਕੀਤੇ ਗਏ ਤਾਂ ਮਨੁੱਖੀ ਅਧਿਕਾਰਾਂ ਦੇ ਰਾਖੇ ਜਸਵੰਤ ਸਿੰਘ ਖਾਲੜਾ ਨੇ ਇਸ ਸਬੰਧੀ ਵੇਰਵੇ ਇਕੱਠੇ ਕਰਕੇ ਦੁਨੀਆ ਦੇ ਸਾਹਮਣੇ ਰੱਖੇ। ਉਨ੍ਹਾਂ ਕਿਹਾ ਕਿ ਖਾਲੜਾ ਦੀ ਕਹਾਣੀ ਮਨੁੱਖੀ ਅਧਿਕਾਰਾਂ ਦੀ ਹੋਈ ਉਲੰਘਣਾ ਨੂੰ ਉਜਾਗਰ ਕਰਦੀ ਹੈ ਅਤੇ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ ਅਤੇ ਉਹ ਹਮੇਸ਼ਾ ਸਾਹਮਣੇ ਆ ਕੇ ਹੀ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਫਿਲਮ ‘ਸਤਲੁਜ’ ਰਾਹੀਂ ਦੁਨੀਆ ਦੇ ਸਾਹਮਣੇ ਪੇਸ਼ ਕੀਤੀ ਜਾ ਰਹੀ ਸਿੱਖਾਂ ਵਿਰੁੱਧ ਹੋਏ ਤਸ਼ਦੱਦ ਦੀ ਕਹਾਣੀ ਨੂੰ ਰੋਕਣ ਨਾਲ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ।

RELATED ARTICLES
POPULAR POSTS