23 C
Toronto
Saturday, August 22, 2026
spot_img
HomeਕੈਨੇਡਾFrontਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਦੇ ਮਾਮਲੇ ’ਤੇ ਹਾਈਕੋਰਟ ਨੇ ਈਡੀ...

ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਦੇ ਮਾਮਲੇ ’ਤੇ ਹਾਈਕੋਰਟ ਨੇ ਈਡੀ ਤੋਂ ਮੰਗੀ ‘ਸਟੇਟਸ ਰਿਪੋਰਟ’

ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਦੇ ਮਾਮਲੇ ’ਤੇ ਹਾਈਕੋਰਟ ਨੇ ਈਡੀ ਤੋਂ ਮੰਗੀ ‘ਸਟੇਟਸ ਰਿਪੋਰਟ’
ਗੁਰੂਗਰਾਮ ਦੀ ਅਦਾਲਤ ਵਿਚ ਵੀ ਹੁਣ 10 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ
ਚੰਡੀਗੜ੍ਹ/ਬਿਊਰੋ ਨਿਊੁਜ਼
ਮਨੀ ਲਾਂਡਰਿੰਗ ਅਤੇ ਜੀਐਸਟੀ ਧੋਖਾਧੜੀ ਦੇ ਮਾਮਲੇ ਵਿਚ ਘਿਰੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਮੌਜੂਦਾ ਸਥਿਤੀ ਬਾਰੇ ਕੇਂਦਰੀ ਜਾਂਚ ਏਜੰਸੀ ਤੋਂ ‘ਸਟੇਟਸ ਰਿਪੋਰਟ’ ਮੰਗ ਲਈ ਹੈ। ਉਧਰ ਦੂਜੇ ਪਾਸੇ ਸੰਜੀਵ ਅਰੋੜਾ ਨਾਲ ਜੁੜੇ ਇਸੇ ਮਾਮਲੇ ਦੀ ਰੈਗੂਲਰ ਸੁਣਵਾਈ ਗੁਰੂਗਰਾਮ ਦੀ ਵਿਸ਼ੇਸ਼ ਅਦਾਲਤ ਵਿਚ ਵੀ ਚੱਲ ਰਹੀ ਹੈ। ਗੁਰੂਗਰਾਮ ਦੀ ਅਦਾਲਤ ਨੇ ਕੇਸ ਦੀ ਅਗਲੀ ਕਾਰਵਾਈ ਅਤੇ ਸੁਣਵਾਈ ਲਈ 10 ਜੁਲਾਈ ਦੀ ਤਰੀਕ ਤੈਅ ਕੀਤੀ ਹੈ। ਜ਼ਿਕਰਯੋਗ ਹੈ ਕਿ ਈਡੀ ਵਲੋਂ ਗਿ੍ਰਫਤਾਰ ਕੀਤੇ ਜਾਣ ਤੋਂ ਬਾਅਦ ਸੰਜੀਵ ਅਰੋੜਾ ਫਿਲਹਾਲ ਨਿਆਇਕ ਹਿਰਾਸਤ ਅਧੀਨ ਜੇਲ੍ਹ ਵਿਚ ਬੰਦ ਹਨ ਅਤੇ ਉਹਨਾਂ ਦੇ ਬਚਾਅ ਪੱਖ ਵਲੋਂ ਲਗਾਤਾਰ ਅਦਾਲਤੀ ਰਾਹਤ ਲੈਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੰਜੀਵ ਅਰੋੜਾ ਨੇ ਆਪਣੀ ਗਿ੍ਰਫਤਾਰੀ ਨੂੰ ਗੈਰਕਾਨੂੰਨੀ ਅਤੇ ਸੰਵਿਧਾਨਕ ਸੁਰੱਖਿਆ ਨਿਯਮਾਂ ਦੇ ਉਲਟ ਦੱਸਦਿਆਂ ਗੁਰੂਗਰਾਮ ਅਦਾਲਤ ਦੇ ਰਿਮਾਂਡ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

RELATED ARTICLES
POPULAR POSTS