14.9 C
Toronto
Monday, August 24, 2026
spot_img
HomeਕੈਨੇਡਾFrontਓਟੀਟੀ ਤੋਂ ਹਟਾਏ ਜਾਣ ਤੋਂ ਬਾਅਦ ਵੀ ਪਿੰਡਾਂ ’ਚ ਦਿਲਜੀਤ ਦੋਸਾਂਝ ਦੀ...

ਓਟੀਟੀ ਤੋਂ ਹਟਾਏ ਜਾਣ ਤੋਂ ਬਾਅਦ ਵੀ ਪਿੰਡਾਂ ’ਚ ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਦੀਆਂ ਜਨਤਕ ਸਕਰੀਨਿੰਗਾਂ ਜਾਰੀ

ਓਟੀਟੀ ਤੋਂ ਹਟਾਏ ਜਾਣ ਤੋਂ ਬਾਅਦ ਵੀ ਪਿੰਡਾਂ ’ਚ ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਦੀਆਂ ਜਨਤਕ ਸਕਰੀਨਿੰਗਾਂ ਜਾਰੀ
ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ’ਤੇ ਅਧਾਰਿਤ ਹੈ ਇਹ ਫਿਲਮ
ਚੰਡੀਗੜ੍ਹ/ਬਿਊਰੋ ਨਿਊਜ਼
ਮਨੁੱਖੀ ਅਧਿਕਾਰ ਕਾਰਜਕਰਤਾ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ’ਤੇ ਅਧਾਰਿਤ ਫਿਲਮ ‘ਸਤਲੁਜ’ ਨੂੰ ਇਕ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਤੋਂ ਬਾਅਦ, ਹੁਣ ਫਿਲਮ ਦੀਆਂ ਡਾਊਨਲੋਡ ਕੀਤੀਆਂ ਕਾਪੀਆਂ ਨੂੰ ਵੱਡੇ ਪੱਧਰ ’ਤੇ ਵੰਡਿਆ ਜਾ ਰਿਹਾ ਹੈ। ਅੰਮਿ੍ਰਤਸਰ, ਤਰਨਤਾਰਨ ਅਤੇ ਗੁਰਦਾਸਪੁਰ ਖੇਤਰ ਦੇ ਕਈ ਪਿੰਡਾਂ ਵਿਚ ਪ੍ਰੋਜੈਕਟਰਾਂ ਅਤੇ ਵੱਡੀਆਂ ਸਕਰੀਨਾਂ ਦੀ ਵਰਤੋਂ ਕਰਕੇ ਜਨਤਕ ਸਕਰੀਨਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਨੌਜਵਾਨਾਂ ਦੇ ਗਰੁੱਪ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਦੇ ਖੁੱਲ੍ਹੇ ਵਿਹੜਿਆਂ ਵਿਚ ਰਾਤ ਦੇ ਸਮੇਂ ਸਕਰੀਨਿੰਗ ਦਾ ਪ੍ਰਬੰਧ ਕਰ ਰਹੇ ਹਨ, ਜਿਸ ਨਾਲ ਪਿੰਡ ਵਾਸੀਆਂ ਦੀ ਵੱਡੀ ਗਿਣਤੀ ਇਕੱਠੀ ਹੋ ਰਹੀ ਹੈ। ਨੌਜਵਾਨਾਂ ਤੋਂ ਇਲਾਵਾ ਕਈ ਧਾਰਮਿਕ ਸੰਸਥਾਵਾਂ ਨੇ ਵੀ ਜਨਤਕ ਸਕਰੀਨਿੰਗਾਂ ਦੇ ਪ੍ਰਬੰਧ ਕਰਕੇ ਇਸ ਪਹਿਲਕਦਮੀ ਵਿਚ ਸ਼ਮੂਲੀਅਤ ਕੀਤੀ ਹੈ। ਦਿਲਜੀਤ ਦੋਸਾਂਝ ਦੀ ‘ਸਤਲੁਜ’ ਫਿਲਮ ਪੰਜਾਬ ਵਿਚ ਖਾੜਕੂਵਾਦ ਦੌਰਾਨ, ਯਾਨੀ 90 ਦੇ ਦਹਾਕੇ ਦੌਰਾਨ ਝੂਠੇ ਪੁਲਿਸ ਮੁਕਾਬਲਿਆਂ ’ਚ 25 ਹਜ਼ਾਰ ਨੌਜਵਾਨਾਂ ਦੀ ਹੱਤਿਆ ਦਾ ਦਾਅਵਾ ਕਰਨ ਵਾਲੇ ਮਨੁੱਖੀ ਅਧਿਕਾਰ ਕਾਰਜਕਰਤਾ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ’ਤੇ ਅਧਾਰਿਤ ਹੈ। ਇਹ ਫਿਲਮ 3 ਸਾਲ ਦੀ ਰੋਕ ਤੋਂ ਬਾਅਦ ਪਿਛਲੇ ਦਿਨੀਂ ਨਾਮ ਬਦਲ ਕੇ ਰਿਲੀਜ਼ ਕੀਤੀ ਗਈ ਸੀ। ਪਹਿਲਾਂ ਇਸ ਫਿਲਮ ਦਾ ਨਾਮ ‘ਪੰਜਾਬ-95’ ਸੀ, ਜਿਸ ਨੂੰ ਹੁਣ ‘ਸਤਲੁਜ’ ਨਾਮ ਨਾਲ ਓਟੀਟੀ ਪਲੇਟਫਾਰਮ ’ਤੇ ਰਿਲੀਜ਼ ਕੀਤਾ ਗਿਆ ਸੀ। ਰਿਲੀਜ਼ ਤੋਂ ਦੋ ਦਿਨ ਬਾਅਦ ਹੀ ਕੇਂਦਰ ਦੀ ਸਰਕਾਰ ਨੇ ਇਸ ਫਿਲਮ ਨੂੰ ਓਟੀਟੀ ਪਲੇਟਫਾਰਮ ਤੋਂ ਵੀ ਹਟਵਾ ਦਿੱਤਾ ਗਿਆ ਹੈ।

RELATED ARTICLES
POPULAR POSTS