19.2 C
Toronto
Monday, August 24, 2026
spot_img
HomeਕੈਨੇਡਾFrontਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਕਲੇਸ਼ ਅਜੇ ਵੀ ਜਾਰੀ

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਕਲੇਸ਼ ਅਜੇ ਵੀ ਜਾਰੀ

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਕਲੇਸ਼ ਅਜੇ ਵੀ ਜਾਰੀ
ਭੂਪੇਸ਼ ਬਘੇਲ ਨੇ ਕਿਹਾ : ਪਾਰਟੀ ਪ੍ਰਧਾਨ ਬਦਲਣਾ ਕੋਈ ਗੁੱਡੇ-ਗੁੱਡੀਆਂ ਦਾ ਖੇਡ ਨਹੀਂ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਾਰੀ ਅੰਦਰੂਨੀ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੂਪੇਲ ਬਘੇਲ ਪੰਜ ਦਿਨਾਂ ਦੇ ਦੌਰੇ ’ਤੇ ਪੰਜਾਬ ਪਹੁੰਚੇ ਹੋਏ ਹਨ। ਇਸਦੇ ਚੱਲਦਿਆਂ ਬਘੇਲ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਰਾਜਾ ਵੜਿੰਗ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਬਦਲਣਾ ਕੋਈ ਗੁੱਡੇ-ਗੁੱਡੀਆਂ ਦਾ ਖੇਡ ਨਹੀਂ ਹੈ ਅਤੇ ਹਾਈਕਮਾਨ ਆਪਣਾ ਫੈਸਲਾ ਨਹੀਂ ਬਦਲੇਗੀ। ਦੱਸਣਯੋਗ ਹੈ ਕਿ ਪੰਜਾਬ ਦੇ ਬਹੁਤੇ ਕਾਂਗਰਸੀ ਆਗੂ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੂਬਾ ਕਾਂਗਰਸ ਦਾ ਪ੍ਰਧਾਨ ਬਣਾਉਣਾ ਚਾਹੁੰਦੇ ਹਨ, ਪਰ ਕਾਂਗਰਸ ਹਾਈਕਮਾਨ ਨੇ ਰਾਜਾ ਵੜਿੰਗ ਨੂੰ ਹੀ ਦੁਬਾਰਾ ਫਿਰ ਸੂਬਾ ਕਾਂਗਰਸ ਦੀ ਪ੍ਰਧਾਨਗੀ ਸੌਂਪੀ ਹੈ। ਭੂਪੇਸ਼ ਬਘੇਲ ਨੇ ਕਿਹਾ ਕਿ ਰਾਜਾ ਵੜਿੰਗ ਨੂੰ 23 ਜ਼ਿਲ੍ਹਾ ਪ੍ਰਧਾਨਾਂ ਦਾ ਸਮਰਥਨ ਹੈ ਅਤੇ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਆਪਣੀ ਸਹਿਮਤੀ ਵੀ ਦੇ ਚੁੱਕੇ ਹਨ। ਉਧਰ ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਭੂੁਪੇਲ ਬਘੇਲ ਨਾਲ ਮੀਟਿੰਗ ਤੋਂ ਪਾਸਾ ਵੱਟਿਆ ਹੈ ਅਤੇ ਚੰਨੀ ਨੇ ਇਹ ਵੀ ਕਿਹਾ ਸੀ ਕਿ ਬਘੇਲ ਨੇ ਕਾਂਗਰਸ ਹਾਈਕਮਾਨ ਨੂੰ ਗੁੰਮਰਾਹ ਕੀਤਾ ਹੈ। ਇਸੇ ਦੌਰਾਨ ਚੰਨੀ ਆਪਣੇ ਕੁਝ ਸਮਰਥਕਾਂ ਨੂੰ ਨਾਲ ਲੈ ਕੇ ਦਿੱਲੀ ਹਾਈਕਮਾਨ ਕੋਲ ਵੀ ਪਹੁੰਚੇ ਹਨ।

RELATED ARTICLES
POPULAR POSTS