18.4 C
Toronto
Wednesday, July 8, 2026
spot_img
HomeਕੈਨੇਡਾFrontਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ’ਤੇ ਧਰਮ ਦੀ ਸਿਆਸਤ ਕਰਨ...

ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ’ਤੇ ਧਰਮ ਦੀ ਸਿਆਸਤ ਕਰਨ ਦੇ ਲਗਾਏ ਇਲਜ਼ਾਮ


ਕਿਹਾ : ਹਿੰਦੂ ਭਾਈਚਾਰੇ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕੇਜਰੀਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਉਤੇ ਧਰਮ ਦੀ ਸਿਆਸਤ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੌਰੇ ਦੌਰਾਨ ਹਿੰਦੂ ਧਰਮ ਅਤੇ ਮੰਦਰਾਂ ਦਾ ਕੀਤਾ ਜਾ ਰਿਹਾ ਜ਼ਿਕਰ ਸਿਰਫ ਇਕ ਸਿਆਸਤ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਸਿਆਸੀ ਰਿਕਾਰਡ ਗਵਾਹ ਹੈ ਕਿ ਸਨਾਤਨ ਧਰਮ ਅਤੇ ਮੰਦਰ ਉਨ੍ਹਾਂ ਲਈ ਸਿਰਫ ਵੋਟਾਂ ਬਟੋਰਨ ਦਾ ਇਕ ਜ਼ਰੀਆ ਹਨ, ਜਿਸ ਨੂੰ ਪੰਜਾਬ ਦੇ ਸੂਝਵਾਨ ਲੋਕ ਹੁਣ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਕੇਵਲ ਢਿੱਲੋਂ ਨੇ ਕਿਹਾ ਕਿ ਕੇਜਰੀਵਾਲ ਨੇ ਆਯੁੱਧਿਆ ਵਿਖੇ ਸ੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਇਤਿਹਾਸਕ ਅਤੇ ਪਵਿੱਤਰ ਸਮਾਗਮ ਵਿਚ ਜਾਣ ਤੋਂ ਪਾਸਾ ਵੱਟ ਲਿਆ ਸੀ ਅਤੇ ਹੁਣ ਉਹ ਪੰਜਾਬ ਦੀ ਧਰਤੀ ’ਤੇ ਆ ਕੇ ਹਿੰਦੂ ਭਾਈਚਾਰੇ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਲਾਹੇ ਲਈ ਧਾਰਮਿਕ ਭਾਵਨਾਵਾਂ ਦੀ ਵਰਤੋਂ ਕਰਨ ਵਾਲਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਢਿੱਲੋਂ ਨੇ ਕਿਹਾ ਕਿ ਜਦੋਂ ਵੀ ਸਨਾਤਨ ਧਰਮ ਦੇ ਸਨਮਾਨ ਦੀ ਗੱਲ ਆਉਂਦੀ ਹੈ ਤਾਂ ਇਸ ਨੂੰ ਗੁੱਸਾ ਚੜ੍ਹਦਾ ਹੈ, ਪਰ ਵੋਟਾਂ ਦੀ ਖਾਤਰ ਮੰਦਰਾਂ ਦੇ ਗੇੜੇ ਮਾਰਨ ਦਾ ਦਿਖਾਵਾ ਕਰਨਾ ਇਹ ਕਦੇ ਨਹੀਂ ਭੁੱਲਦੇ।

RELATED ARTICLES
POPULAR POSTS