19.2 C
Toronto
Monday, August 24, 2026
spot_img
HomeਕੈਨੇਡਾFront‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਕਿਹਾ : ਵੋਟਰ ਸੂਚੀ ’ਚ ਨਾਮ ਨਹੀਂ ਤਾਂ ਸਕੀਮ ਦਾ ਲਾਭ ਵੀ ਨਹੀਂ ਮਿਲੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਸੂਬੇ ਦੀਆਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ 1,000 ਅਤੇ 1500 ਰੁਪਏ ਟਰਾਂਸਫਰ ਕੀਤੇ ਜਾ ਰਹੇ ਹਨ। ਸੀਐਮ ਮਾਨ ਨੇ ਮਹਿਲਾਵਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਸਮੇਂ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸ਼ਿਵ ਰਿਵੀਜ਼ਨ (ਐਸ.ਆਈ.ਆਰ.) ਦਾ ਕੰਮ ਚੱਲ ਰਿਹਾ ਹੈ। ਇਸੇ ਦੌਰਾਨ ਸਾਨੂੰ ਸਾਰਿਆਂ ਨੂੰ ਐਸ.ਆਈ.ਆਰ. ਨਾਲ ਸਬੰਧਤ ਫਾਰਮ ਭਰਨਾ ਚਾਹੀਦਾ ਹੈ ਤਾਂ ਕਿ ਵੋਟਰ ਸੂਚੀ ਵਿਚ ਨਾਮ ਬਣਿਆ ਰਹੇ। ਉਨ੍ਹਾਂ ਕਿਹਾ ਕਿ ਜੇਕਰ ਫਾਰਮ ਨਹੀਂ ਭਰਿਆ ਤਾਂ ਵੋਟਰ ਸੂਚੀ ਵਿਚ ਨਾਮ ਸ਼ਾਮਲ ਨਹੀਂ ਹੋਵੇਗਾ। ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕਰ ਦਿੱਤਾ ਕਿ ਜੇਕਰ ਵੋਟਰ ਸੂਚੀ ਵਿਚ ਨਾਮ ਨਹੀਂ ਹੋਵੇਗਾ ਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਵੀ ਨਹੀਂ ਮਿਲ ਸਕੇਗਾ। ਮੁੱਖ ਮੰਤਰੀ ਨੇ ਮਹਿਲਾਵਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਐਸ.ਆਈ.ਆਰ. ਦਾ ਫਾਰਮ ਜ਼ਰੂਰ ਭਰੋ ਅਤੇ ਆਪਣੀ ਵੋਟ ਬਚਾਉਣ ਲਈ ਇਹ ਫਾਰਮ ਭਰਨਾ ਜ਼ਰੂਰੀ ਹੈ।

RELATED ARTICLES
POPULAR POSTS