20.8 C
Toronto
Wednesday, August 12, 2026
spot_img
HomeਕੈਨੇਡਾFrontਵੋਟ ਕੱਟੀ ਗਈ ਤਾਂ ਸਰਕਾਰੀ ਸਕੀਮਾਂ ਦਾ ਲਾਭ ਵੀ ਹੋ ਸਕਦਾ ਹੈ...

ਵੋਟ ਕੱਟੀ ਗਈ ਤਾਂ ਸਰਕਾਰੀ ਸਕੀਮਾਂ ਦਾ ਲਾਭ ਵੀ ਹੋ ਸਕਦਾ ਹੈ ਬੰਦ : ਅਮਨ ਅਰੋੜਾ

ਵੋਟ ਕੱਟੀ ਗਈ ਤਾਂ ਸਰਕਾਰੀ ਸਕੀਮਾਂ ਦਾ ਲਾਭ ਵੀ ਹੋ ਸਕਦਾ ਹੈ ਬੰਦ : ਅਮਨ ਅਰੋੜਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਹੈ। ਅਮਨ ਅਰੋੜਾ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਵੋਟਰ ਲਿਸਟਾਂ ਦੀ ਸੁਧਾਈ ਕੀਤੀ ਜਾ ਰਹੀ ਹੈ ਅਤੇ ਸਾਰੇ ਉਸ ’ਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਾਰੀਆਂ ਵੈਲਫੇਅਰ ਸਕੀਮਾਂ ਜਿਵੇਂ ਕਿ ਮਾਵਾਂ-ਧੀਆਂ ਲਈ ਸਕੀਮ, 10 ਲੱਖ ਰੁਪਏ ਦਾ ਹੈਲਥ ਕਾਰਡ, ਪੈਨਸ਼ਨ ਅਤੇ ਰਾਸ਼ਨ ਇਹ ਸਾਰੀਆਂ ਵੋਟਰ ਆਈ.ਡੀ. ਨਾਲ ਜੁੜੀਆਂ ਹੋਈਆਂ ਹਨ। ਅਮਨ ਅਰੋੜਾ ਨੇ ਕਿਹਾ ਕਿ ਜੇਕਰ ਤੁਹਾਡੀ ਵੋਟ ਕੱਟੀ ਗਈ ਤਾਂ ਇਨ੍ਹਾਂ ਸਕੀਮਾਂ ਦਾ ਲਾਭ ਵੀ ਬੰਦ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਸੀਐਮ ਭਗਵੰਤ ਮਾਨ ਨੇ ਵੀ ਸਪੱਸ਼ਟ ਕੀਤਾ ਸੀ ਕਿ ਜੇਕਰ ਵੋਟਰ ਸੂਚੀ ਵਿਚ ਨਾਮ ਨਹੀਂ ਹੋਵੇਗਾ ਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਵੀ ਨਹੀਂ ਮਿਲ ਸਕੇਗਾ। ਮੁੱਖ ਮੰਤਰੀ ਨੇ ਮਹਿਲਾਵਾਂ ਨੂੰ ਅਪੀਲ ਕਰਦੇ ਹੋਏ ਕਿਹਾ ਸੀ ਕਿ ਐਸ.ਆਈ.ਆਰ. ਦਾ ਫਾਰਮ ਜ਼ਰੂਰ ਭਰੋ ਅਤੇ ਆਪਣੀ ਵੋਟ ਬਚਾਉਣ ਲਈ ਇਹ ਫਾਰਮ ਭਰਨਾ ਜ਼ਰੂਰੀ ਹੈ।

RELATED ARTICLES
POPULAR POSTS