
ਭਾਰਤ ’ਚ ਪਹਿਲੀ ਵਾਰ ਵਿਦੇਸ਼ੀ ਕ੍ਰਿਕਟ ਲੀਗ ਦਾ ਹੋਵੇਗਾ ਮੁਕਾਬਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਆਸਟਰੇਲੀਆ ਦੌਰੇ ਦੇ ਤੀਜੇ ਅਤੇ ਆਖਰੀ ਦਿਨ ਮੈਲਬਰਨ ਕਿ੍ਰਕਟ ਗਰਾਊਂਡ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਨਥਨੀ ਅਲਬਨੀਜ਼ ਅਤੇ ਆਸਟਰੇਲੀਆਈ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸਟੀਵ ਵਾਅ ਵੀ ਮੌਜੂਦ ਰਹੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਆਸਟਰੇਲੀਆ ਦੀ ਬਿੱਗ ਬੈਸ਼ ਲੀਗ ਯਾਨੀ ਟੀ-20 ਲੀਗ ਦਾ ਓਪਨਿੰਗ ਮੈਚ ਇਸੇ ਸਾਲ 12 ਦਸੰਬਰ ਨੂੰ ਚੇਨਈ ਵਿਚ ਖੇਡਿਆ ਜਾਵੇਗਾ। ਇਹ ਪਹਿਲੀ ਵਾਰ ਹੋਵੇਗਾ, ਜਦੋਂ ਕਿਸੇ ਵਿਦੇਸ਼ੀ ਕ੍ਰਿਕਟ ਲੀਗ ਦਾ ਮੈਚ ਭਾਰਤ ’ਚ ਹੋਵੇਗਾ। ਦੱਸਣਯੋਗ ਹੈ ਕਿ ਪੀਐਮ ਮੋਦੀ ਆਪਣੇ ਛੇ ਦਿਨਾਂ ਵਿਦੇਸ਼ੀ ਦੌਰੇ ਦੇ ਆਖਰੀ ਫੇਜ਼ ਵਿਚ ਹੁਣ ਨਿਊਜ਼ੀਲੈਂਡ ਪਹੁੰਚ ਕੇ ਉਥੋਂ ਦੀ ਸਰਕਾਰ ਨਾਲ ਗੱਲਬਾਤ ਕਰਨਗੇ। ਇਸੇ ਦੌਰਾਨ ਪੀਐਮ ਮੋਦੀ ਇਕ ਬਿਜ਼ਨਸ ਈਵੈਂਟ ਤੇ ਸਪੋਰਟਿੰਗ ਈਵੈਂਟ ਵਿਚ ਸ਼ਾਮਲ ਹੋਣਗੇ ਅਤੇ ਔਕਲੈਂਡ ਵਿਚ ਭਾਰਤੀ ਭਾਈਚਾਰੇ ਦੇ ਵਿਅਕਤੀਆਂ ਨੂੰ ਵੀ ਸੰਬੋਧਨ ਕਰਨਗੇ। ਇਹ ਵੀ ਦੱਸਣਯੋਗ ਹੈ ਕਿ ਨਿਊਜ਼ੀਲੈਂਡ ਵਿਚ 40 ਸਾਲਾਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਇਹ ਯਾਤਰਾ ਹੋ ਰਹੀ ਹੈ।

