19.1 C
Toronto
Friday, July 10, 2026
spot_img
HomeਕੈਨੇਡਾFrontਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਤੋਂ ਰੋਕ ਹਟਾਉਣ ਲਈ ਸ਼ੋ੍ਰਮਣੀ ਕਮੇਟੀ ਵਲੋਂ...

ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਤੋਂ ਰੋਕ ਹਟਾਉਣ ਲਈ ਸ਼ੋ੍ਰਮਣੀ ਕਮੇਟੀ ਵਲੋਂ ਰੋਸ ਮਾਰਚ


ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਦਿੱਤਾ ਮੰਗ ਪੱਤਰ
ਅੰਮਿ੍ਰਤਸਰ/ਬਿਊਰੋ ਨਿਊਜ਼
ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਉਤੇ ਰੋਕ ਲਾਏ ਜਾਣ ਖਿਲਾਫ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ਼ੁੱਕਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਲੈ ਕੇ ਡਿਪਟੀ ਕਮਿਸ਼ਨਰ ਦੇ ਦਫਤਰ ਤੱਕ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਅਤੇ ਇਸ ਫਿਲਮ ’ਤੇ ਲੱਗੀ ਰੋਕ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਇਸ ਰੋਸ ਮਾਰਚ ਦੀ ਅਗਵਾਈ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਰੋਸ ਮਾਰਚ ਵਿਚ ਸ਼ਾਮਲ ਸ਼ੋ੍ਰਮਣੀ ਕਮੇਟੀ ਦੇ ਮੈਂਬਰਾਂ, ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਫਿਲਮ ’ਤੇ ਰੋਕ ਖਿਲਾਫ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸਨ। ਧਾਮੀ ਨੇ ਆਖਿਆ ਕਿ ਫਿਲਮ ‘ਸਤਲੁਜ’ ਵਿਚ ਉਹੀ ਕੁਝ ਦਿਖਾਇਆ ਗਿਆ ਹੈ, ਜੋ ਕੁਝ ਵਾਪਰਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਫਿਲਮ ਤੋਂ ਰੋਕ ਨਹੀਂ ਹਟਾਈ ਗਈ ਤਾਂ ਸ਼ੋ੍ਰਮਣੀ ਕਮੇਟੀ ਵਲੋਂ 15 ਜੁਲਾਈ ਨੂੰ ਅੰਤਰਿੰਗ ਕਮੇਟੀ ਦੀ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਇਸ ਮਾਮਲੇ ਨੂੰ ਵਿਚਾਰਿਆ ਜਾਵੇਗਾ। ਜ਼ਿਕਰਯੋਗ ਹੈ ਕਿ ਮਨੁੱਖੀ ਅਧਿਕਾਰਾਂ ਦੇ ਕਾਰਜਕਰਤਾ ਜਸਵੰਤ ਸਿੰਘ ਖਾਲੜਾ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਖਾੜਕੂਵਾਦ ਦੌਰਾਨ ਕਰੀਬ 25 ਹਜ਼ਾਰ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲੇ ਦੱਸ ਕੇ ਖਤਮ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਲਵਾਰਸ ਦੱਸ ਕੇ ਸਸਕਾਰ ਕੀਤਾ ਗਿਆ ਸੀ। ਇਸ ਮਾਮਲੇ ’ਤੇ ਦਿਲਜੀਤ ਦੋਸਾਂਝ ਨੇ ‘ਸਤਲੁਜ’ ਫਿਲਮ ਬਣਾਈ ਹੈ। ਇਸਦੇ ਚੱਲਦਿਆਂ ਜੀ-5 ਪਲੇਟਫਾਰਮ ’ਤੇ ਇਹ ਫਿਲਮ ਰਿਲੀਜ਼ ਕੀਤੀ ਗਈ ਅਤੇ ਕੇਂਦਰ ਸਰਕਾਰ ਨੇ ਦੋ ਦਿਨਾਂ ਬਾਅਦ ਹੀ ਇਸ ਫਿਲਮ ’ਤੇ ਰੋਕ ਲਗਾ ਦਿੱਤੀ ਸੀ।

RELATED ARTICLES
POPULAR POSTS