19.1 C
Toronto
Friday, July 10, 2026
spot_img
HomeਕੈਨੇਡਾFrontਭੂਪੇਸ਼ ਬਘੇਲ ਨੂੰ ਪੰਜਾਬ ’ਚ ਅਗਲੀ ਸਰਕਾਰ ਕਾਂਗਰਸ ਦੀ ਬਣਨ ਦੀ ਆਸ

ਭੂਪੇਸ਼ ਬਘੇਲ ਨੂੰ ਪੰਜਾਬ ’ਚ ਅਗਲੀ ਸਰਕਾਰ ਕਾਂਗਰਸ ਦੀ ਬਣਨ ਦੀ ਆਸ


ਕਿਹਾ : ਕਾਂਗਰਸੀ ਆਗੂਆਂ ਨੂੰ ਮਿਲਣ ਦਾ ਸਿਲਸਿਲਾ ਜਾਰੀ ਰਹੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ। ਪੰਜਾਬ ਕਾਂਗਰਸ ਦੇ ਆਗੂਆਂ ਵਿਚ ਪ੍ਰਧਾਨਗੀ ਅਹੁਦੇ ਨੂੰ ਲੈ ਕੇ ਚੱਲ ਰਹੇ ਕਲੇਸ਼ ਦੌਰਾਨ ਭੂਪੇਸ਼ ਬਘੇਲ ਪੰਜ ਦਿਨਾਂ ਦੇ ਦੌਰੇ ਲਈ ਪੰਜਾਬ ਪਹੁੰਚੇ ਹੋਏ ਹਨ। ਬਘੇਲ ਹੋਰਾਂ ਦਾ ਕਹਿਣਾ ਹੈ ਕਿ ਸੀਨੀਅਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਹੈ ਅਤੇ ਅੱਗੇ ਵੀ ਇਹ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ’ਚ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਹੁਤ ਉਤਸ਼ਾਹ ਅਤੇ ਜੋਸ਼ ਹੈ। ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਬਘੇਲ ਨੇ ਕਿਹਾ ਕਿ ਉਹ ਪਾਰਟੀ ਦੇ ਹਰ ਆਗੂ ਨੂੰ ਮਿਲਣਗੇ ਅਤੇ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਦਾ ਹਿੱਸਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਕਾਂਗਰਸ ਆਪਣੇ ਮਕਸਦ ਅਤੇ ਮਿਸ਼ਨ ਨੂੰ ਲੈ ਕੇ ਪੂਰੀ ਤਰ੍ਹਾਂ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਰ ਆਗੂ ਦੀ ਸੀਨੀਅਰਤਾ ਅਤੇ ਯੋਗਦਾਨ ਦਾ ਸਨਮਾਨ ਕਰਦੀ ਹੈ ਅਤੇ ਸਮੇਂ ਸਿਰ ਉਸਦੀ ਕਦਰ ਵੀ ਕਰਦੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕਦਿਆਂ ਬਘੇਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਮੋਰਚੇ ’ਤੇ ਪੂਰੀ ਤਰ੍ਹਾਂ ਨਕਾਮ ਰਹੀ ਹੈ ਅਤੇ ਲੋਕ ਜਿੰਨੀ ਜਲਦੀ ਹੋ ਸਕੇ ਇਸ ਸਰਕਾਰ ਤੋਂ ਛੁਟਕਾਰਾ ਚਾਹੁੰਦੇ ਹਨ।

RELATED ARTICLES
POPULAR POSTS