24.7 C
Toronto
Wednesday, August 12, 2026
spot_img
HomeਕੈਨੇਡਾFrontPM ਨਰਿੰਦਰ ਮੋਦੀ ਦੇ ਪੰਜਾਬ-ਚੰਡੀਗੜ੍ਹ ਦੌਰੇ ਤੋਂ ਪਹਿਲਾਂ ਮੁਹਾਲੀ ਦੇ 6 ਸਕੂਲਾਂ...

PM ਨਰਿੰਦਰ ਮੋਦੀ ਦੇ ਪੰਜਾਬ-ਚੰਡੀਗੜ੍ਹ ਦੌਰੇ ਤੋਂ ਪਹਿਲਾਂ ਮੁਹਾਲੀ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

PM ਨਰਿੰਦਰ ਮੋਦੀ ਦੇ ਪੰਜਾਬ-ਚੰਡੀਗੜ੍ਹ ਦੌਰੇ ਤੋਂ ਪਹਿਲਾਂ ਮੁਹਾਲੀ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ
ਮੁਹਾਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਦੇ ਪੰਜਾਬ-ਚੰਡੀਗੜ੍ਹ ਦੌਰੇ ਤੋਂ ਪਹਿਲਾਂ ਅੱਜ ਸੋਮਵਾਰ ਨੂੰ ਮੁਹਾਲੀ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਹੜਕੰਪ ਮਚ ਗਿਆ। ਇਨ੍ਹਾਂ ਧਮਕੀਆਂ ਦੀ ਸੂਚਨਾ ਮਿਲਦਿਆਂ ਹੀ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿਚ ਆ ਗਈਆਂ ਅਤੇ ਸਕੂਲਾਂ ਵਿਚ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜਿਨ੍ਹਾਂ ਸਕੂਲਾਂ ਨੂੰ ਧਮਕੀ ਮਿਲੀ ਹੈ, ਉਨ੍ਹਾਂ ਵਿਚ ਮੁਹਾਲੀ ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਵੀ ਸ਼ਾਮਲ ਹੈ। ਇਸਦੇ ਚੱਲਦਿਆਂ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ। ਪੁਲਿਸ ਅਧਿਕਾਰੀਆਂ ਅਨੁਸਾਰ, ਜਾਂਚ ਦੌਰਾਨ ਕਿਸੇ ਵੀ ਸਕੂਲ ਵਿਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਹਾਲਾਂਕਿ ਸਾਰੇ ਸਕੂਲਾਂ ਦੀ ਬਾਰੀਕੀ ਨਾਲ ਜਾਂਚ ਜਾਰੀ ਹੈ ਅਤੇ ਧਮਕੀ ਦੇ ਸਰੋਤ  ਪਤਾ ਲਗਾਉਣ ਲਈ ਸਾਈਬਰ ਅਤੇ ਹੋਰ ਜਾਂਚ ਏਜੰਸੀਆਂ ਨੂੰ ਵੀ ਸਰਗਰਮ ਕੀਤਾ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਤੋਂ ਬਚਣ ਅਤੇ ਸਿਰਫ ਅਧਿਕਾਰਤ ਜਾਣਕਾਰੀ ’ਤੇ ਹੀ ਭਰੋਸਾ ਕਰਨ। ਇਸੇ ਦੌਰਾਨ ਸੁਰੱਖਿਆ ਏਜੰਸੀਆਂ ਵਲੋਂ ਪੂਰੇ ਮਾਮਲੇ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ  ਲੁਧਿਆਣਾ ਵਿਚ ਵੀ ਇਕ ਪ੍ਰਾਈਵੇਟ ਸਕੂਲ ਨੂੰ ਧਮਕੀ ਮਿਲੀ ਹੈ।  ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ।

RELATED ARTICLES
POPULAR POSTS