20.8 C
Toronto
Wednesday, August 12, 2026
spot_img
HomeਕੈਨੇਡਾFrontਪੰਜਾਬ ਦੇ ਪ੍ਰਾਈਵੇਟ ਸਕੂਲਾਂ ’ਚ ਫੀਸਾਂ ਦੇ ਵਾਧੇ ਦੀ ਹੱਦ ਤੈਅ -...

ਪੰਜਾਬ ਦੇ ਪ੍ਰਾਈਵੇਟ ਸਕੂਲਾਂ ’ਚ ਫੀਸਾਂ ਦੇ ਵਾਧੇ ਦੀ ਹੱਦ ਤੈਅ – CM ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਕੀਤਾ ਧੰਨਵਾਦ

ਪੰਜਾਬ ਦੇ ਪ੍ਰਾਈਵੇਟ ਸਕੂਲਾਂ ’ਚ ਫੀਸਾਂ ਦੇ ਵਾਧੇ ਦੀ ਹੱਦ ਤੈਅ – CM ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਕੀਤਾ ਧੰਨਵਾਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਪ੍ਰਾਈਵੇਟ ਸਕੂਲਾਂ ’ਚ ਫੀਸਾਂ ਦੇ ਵਾਧੇ ਦੀ ਹੱਦ ਤੈਅ ਹੋ ਗਈ ਹੈ ਅਤੇ ਇਸ ਸਬੰਧੀ ਸੂਬਾ ਸਰਕਾਰ ਦੇ ਆਰਡੀਨੈਂਸ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਹਰੀ ਝੰਡੀ ਦੇ  ਦਿੱਤੀ ਗਈ ਹੈ। ਰਾਜਪਾਲ ਦੀ ਮਨਜੂਰੀ ਮਿਲਣ ਨਾਲ ਹੁਣ ਇਹ ਫੀਸ ਨਿਯੰਤਰਣ ਪ੍ਰਣਾਲੀ ਸੂਬੇ ਵਿਚ ਕਾਨੂੰਨੀ ਤੌਰ ’ਤੇ ਲਾਗੂ ਹੋ ਗਈ ਹੈ। ਹੁਣ ਕੋਈ ਵੀ ਪੰਜਾਬ ਦਾ ਪ੍ਰਾਈਵੇਟ ਸਕੂਲ ਸਲਾਨਾ ਫੀਸ ਵਿਚ ਪੰਜ ਫੀਸਦੀ ਤੋਂ ਜ਼ਿਆਦਾ ਵਾਧਾ ਨਹੀਂ ਕਰ ਸਕੇਗਾ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕੀਤਾ ਹੈ। ਸੀਐਮ ਮਾਨ ਨੇ ਆਪਣੇ ਸ਼ੋਸ਼ਲ ਮੀਡੀਆ ਪਲੇਟਫਾਰਮ ’ਤੇ ਲਿਖਿਆ ਕਿ ‘ਮਾਨਯੋਗ ਗਵਰਨਰ ਸਾਹਬ ਦਾ ਤਹਿ ਦਿਲੋਂ ਧੰਨਵਾਦ, ਜਿਨ੍ਹਾਂ ਨੇ ਪੰਜਾਬ ਦੇ ਬੱਚਿਆਂ ਅਤੇ ਮਾਪਿਆਂ ਦੇ ਹੱਕ ਵਿਚ ਲਏ ਸਾਡੇ ਵੱਡੇ ਫੈਸਲੇ ’ਤੇ ਮੋਹਰ ਲਗਾ ਦਿੱਤੀ ਹੈ। ਇਸਦੇ ਚੱਲਦਿਆਂ ਸੀਐਮ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ ਅਤੇ ਆਮ ਲੋਕਾਂ ਦੀ ਜੇਬ ’ਤੇ ਪੈਂਦੇ ਵਾਧੂ ਬੋਝ ਨੂੰ ਘਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸੀਐਮ ਮਾਨ ਨੇ 517 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਅੱਜ ਸੋਮਵਾਰ ਨੂੰ ਮੁਹਾਲੀ ਵਿਚ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿਚ ਲੰਬੇ ਸਮੇਂ ਤੋਂ ਕੰਮ ਕਰ ਰਹੇ 517 ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਦੇ ਹੋਏ ਨਿਯੁਕਤੀ ਪੱਤਰ ਸੌਂਪੇ ਹਨ। ਇਸ ਮੌਕੇ ਮਾਨ ਨੇ ਕਿਹਾ ਕਿ ਅੱਜ ਰੈਗੂਲਰ ਕੀਤੇ ਗਏ 517 ਕਰਮਚਾਰੀ ਹੁਣ ਪੱਕੇ ਸਰਕਾਰੀ ਮੁਲਾਜ਼ਮ ਬਣ ਗਏ ਹਨ ਅਤੇ ਉਨ੍ਹਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਦੇ ਸਾਰੇ ਗੈਸਟ ਹਾਊਸਾਂ ਦਾ ਨਵੀਨੀਕਰਨ ਵੀ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਹੁਸ਼ਿਆਰਪੁਰ ’ਚ ਚੌਹਾਲ ਡੈਮ ਦੇ ਨੇੜੇ ਗੈਸਟ ਹਾਊਸ ਦਾ ਨਵੀਨੀਕਰਨ ਕੀਤਾ ਜਾ ਚੁੱਕਾ ਹੈ ਅਤੇ ਹੋਰ ਗੈਸਟ ਹਾਊਸਾਂ ਨੂੰ ਵੀ ਇਸੇ ਤਰ੍ਹਾਂ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਸੀਐਮ ਨੇ ਦੱਸਿਆ ਕਿ ਹੋਰ ਵਿਭਾਗਾਂ ਦੇ ਕਰਮਚਾਰੀਆਂ ਨੂੰ ਵੀ ਨਿਯਮਤ ਕਰਨ ਦੀ ਪ੍ਰਕਿਰਿਆ ਜਾਰੀ ਹੈ। ਉਹਨਾਂ ਕਿਹਾ ਕਿ ਇਹ ਕੰਮ 15-20 ਸਾਲ ਪਹਿਲਾਂ ਹੋਣਾ ਚਾਹੀਦਾ ਸੀ, ਪਰ ਪਿਛਲੀਆਂ ਸਰਕਾਰਾਂ ਨੂੰ ਆਪਣੇ ਆਗੂਆਂ ਅਤੇ ਪਰਿਵਾਰਾਂ  ਨੂੰ ਸੈਟ ਕਰਨ ਤੋਂ ਹੀ ਵਿਹਲ ਨਹੀਂ ਮਿਲੀ।  ਉਹਨਾਂ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਲੀਡਰ ਲੋਕਾਂ ਨੂੰ ਕੁਝ ਨਹੀਂ ਸਮਝਦੇ ਸਨ, ਪਰ ਹੁਣ ਲੋਕ ਉਹਨਾਂ ਨੂੰ ਕੁਝ ਨਹੀਂ ਸਮਝਦੇ।

RELATED ARTICLES
POPULAR POSTS