24.7 C
Toronto
Wednesday, August 12, 2026
spot_img
HomeਕੈਨੇਡਾFrontਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਾਲ ਭਰ ਮਨਾਏਗੀ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਾਲ ਭਰ ਮਨਾਏਗੀ ਪੰਜਾਬ ਸਰਕਾਰ : ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਾਲ ਭਰ ਮਨਾਏਗੀ ਪੰਜਾਬ ਸਰਕਾਰ : ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰਾ ਸਾਲ ਮਨਾਇਆ ਜਾਵੇਗਾ। ਇਸ ਦੌਰਾਨ ਪੰਜਾਬ ਭਰ ਵਿਚ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੋਂਧ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੀਆਂ ਸਾਰੀ ਯੂਨੀਵਰਸਿਟੀਆਂ ਵਿਚ ਸੈਮੀਨਾਰ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿਚ ਕੀਰਤਨ ਸਮਾਗਮ ਅਤੇ ਡਰੋਨ ਸ਼ੋਅ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ 650 ਏਕੜ ਜ਼ਮੀਨ ’ਤੇ ਬਗੀਚੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ 6 ਲੱਖ 50 ਹਜ਼ਾਰ ਬੂਟੇ ਲਗਾਏ ਜਾਣਗੇ।  ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਮੈਰਾਥਨ ਅਤੇ ਸਾਈਕਲ ਰੈਲੀ ਕਰਵਾਈ ਜਾਵੇਗੀ ਅਤੇ ਸੂਬੇ ਦੇ ਲੋਕਾਂ ਦੇ ਘਰਾਂ ਉਤੇ 6 ਲੱਖ 50 ਹਜ਼ਾਰ ਝੰਡੇ ਵੀ ਲਗਾਏ ਜਾਣਗੇ। ਕੈਬਨਿਟ ਮੰਤਰੀ ਸੋਂਧ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 4 ਸ਼ੋਭਾ ਯਾਤਰਾ ਕੱਢੀਆਂ ਜਾਣਗੀਆਂ। ਇਹ ਸ਼ੋਭਾ ਯਾਤਰਾਵਾਂ ਵਾਰਾਣਸੀ ਤੋਂ ਸ਼ੁਰੂ ਹੋ ਕੇ ਖੁਰਾਲਗੜ੍ਹ ਸਾਹਿਬ, ਫਰੀਦਕੋਟ ਤੋਂ ਖੁਰਾਲਗੜ੍ਹ ਸਾਹਿਬ, ਬਠਿੰਡਾ ਤੋਂ ਖੁਰਾਲਗੜ੍ਹ ਸਾਹਿਬ ਅਤੇ ਜੰਮੂ ਤੋਂ ਖੁਰਾਲਗੜ੍ਹ ਸਾਹਿਬ ਤੱਕ ਹੋਣਗੀਆਂ।

RELATED ARTICLES
POPULAR POSTS