20.8 C
Toronto
Wednesday, August 12, 2026
spot_img
HomeਕੈਨੇਡਾFrontਤਲਵੰਡੀ ਸਾਬੋ ਵਿਖੇ ਮਕਾਨ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ, ਦੋ...

ਤਲਵੰਡੀ ਸਾਬੋ ਵਿਖੇ ਮਕਾਨ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ, ਦੋ ਧੀਆਂ ਜ਼ਖ਼ਮੀ

ਤਲਵੰਡੀ ਸਾਬੋ ਵਿਖੇ ਮਕਾਨ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ, ਦੋ ਧੀਆਂ ਜ਼ਖ਼ਮੀ
ਮਿਹਨਤ-ਮਜ਼ਦੂਰੀ ਕਰਕੇ ਗੁਜ਼ਾਰਾ ਕਰਦਾ ਸੀ ਪੀੜਤ ਪਰਿਵਾਰ
ਬਠਿੰਡਾ/ਬਿਊਰੋ ਨਿਊਜ਼
ਬਠਿੰਡਾ ਜ਼ਿਲ੍ਹੇ ਦੇ ਕਸਬਾ ਤਲਵੰਡੀ ਸਾਬੋ ਵਿਚ ਲੰਘੀ ਰਾਤ ਇਕ ਬੇਹੱਦ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਮਾਂ ਅਤੇ ਉਸਦੇ ਪੁੱਤਰ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੀਆਂ ਦੋ ਧੀਆਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ। ਦੋਵਾਂ ਜ਼ਖ਼ਮੀ ਬੱਚੀਆਂ ਨੂੰ ਇਲਾਜ ਲਈ ਏਮਜ਼ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਧਰਮ ਸਿੰਘ ਆਪਣੇ ਪਰਿਵਾਰ ਨਾਲ ਘਰ ਵਿਚ ਸੁੱਤਾ ਹੋਇਆ ਸੀ ਅਤੇ ਰਾਤ ਸਮੇਂ ਕਰੀਬ 11 ਵਜੇ ਅਚਾਨਕ ਕਮਰੇ ਦੀ ਛੱਤ ਡਿੱਗ ਗਈ। ਛੱਤ ਦੇ ਮਲਬੇ ਹੇਠਾਂ ਦੱਬਣ ਕਾਰਨ ਉਸਦੀ ਪਤਨੀ ਵੀਰਪਾਲ ਕੌਰ ਅਤੇ ਪੁੱਤਰ ਅਰਸ਼ਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਬਹੁਤ ਹੀ ਗਰੀਬ ਹੈ ਅਤੇ ਮਿਹਨਤ-ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਦਾ ਹੈ।

RELATED ARTICLES
POPULAR POSTS