24.7 C
Toronto
Wednesday, August 12, 2026
spot_img
HomeਕੈਨੇਡਾFrontਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ’ਚ ਟੋਲ ਪਲਾਜ਼ੇ...

ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ’ਚ ਟੋਲ ਪਲਾਜ਼ੇ ਕੀਤੇ ਪਰਚੀ ਮੁਕਤ

ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ’ਚ ਟੋਲ ਪਲਾਜ਼ੇ ਕੀਤੇ ਪਰਚੀ ਮੁਕਤ
ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖਿਲਾਫ ਕਿਸਾਨਾਂ ਨੇ ਖੋਲਿਆ ਮੋਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਸੂਬਾਈ ਸੱਦੇ ’ਤੇ ਅੱਜ ਕਿਸਾਨਾਂ ਵਲੋਂ ਵੱਖ-ਵੱਖ ਥਾਵਾਂ ’ਤੇ ਟੋਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਯੂਨੀਅਨ ਨੇ ਪੰਜਾਬ ਵਿਚ ਸਵੇਰੇ 11.00 ਵਜੇ ਤੋਂ ਲੈ ਕੇ ਸ਼ਾਮ 4.00 ਵਜੇ ਤੱਕ ਟੋਲ ਪਲਾਜ਼ੇ ਪਰਚੀ ਮੁਕਤ ਕਰਨ ਦਾ ਐਲਾਨ ਕੀਤਾ ਸੀ, ਜਿਸ ਤਹਿਤ ਕਿਸਾਨਾਂ ਨੇ ਵੱਖ-ਵੱਖ ਹਾਈਵੇਅ ’ਤੇ ਧਰਨੇ ਲਗਾਏ। ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਨੀਤੀ ਦਾ ਕਿਸਾਨਾਂ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀ ਇਹ ਵੀ ਮੰਗ ਹੈ ਕਿ ਲੈਂਡ ਮਾਰਗੇਜ਼ ਬੈਂਕਾਂ ਅਤੇ ਪੀ.ਏ.ਡੀ.ਬੀ. ਬੈਂਕਾਂ ਵਿਚ ਕਿਸਾਨਾਂ ਨਾਲ ਹੋਈ ਧੋਖਾਧੜੀ ਵਿਰੁੱਧ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ। ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਬੈਂਕਾਂ ਵਿਚ ਕਿਸਾਨਾਂ ਦੇ ਕਰਜ਼ਿਆਂ ਦੇ ਹੱਲ ਲਈ ਇਕ ਵਾਰ ਨਿਪਟਾਰਾ ਯੋਜਨਾ ਸ਼ੁਰੂ ਕੀਤੀ ਜਾਵੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਯੂ.ਐਸ.-ਇੰਡੀਆ ਵਪਾਰ ਸਮਝੌਤਾ ਕਿਸਾਨ ਵਿਰੋਧੀ ਹੈ ਅਤੇ ਇਸ ਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ।

RELATED ARTICLES
POPULAR POSTS