29.3 C
Toronto
Wednesday, July 15, 2026
spot_img
HomeਕੈਨੇਡਾFrontਬਾਦਲਾਂ ਅਤੇ ਕਾਂਗਰਸੀਆਂ ਨੇ ਸਿਰਫ ਆਪਣੇ ਪਰਿਵਾਰਾਂ ਬਾਰੇ ਹੀ ਸੋਚਿਆ : ਮੁੱਖ...

ਬਾਦਲਾਂ ਅਤੇ ਕਾਂਗਰਸੀਆਂ ਨੇ ਸਿਰਫ ਆਪਣੇ ਪਰਿਵਾਰਾਂ ਬਾਰੇ ਹੀ ਸੋਚਿਆ : ਮੁੱਖ ਮੰਤਰੀ ਭਗਵੰਤ ਮਾਨ


ਮੁਕੇਰੀਆਂ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਹਲਕੇ ਦੇ ਪਿੰਡ ਖਿਲਚੀਆਂ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਸੀਐਮ ਮਾਨ ਨੇ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਖਿਲਾਫ ਤਿੱਖੇ ਸਿਆਸੀ ਹਮਲੇ ਕੀਤੇ। ਮਾਨ ਨੇ ਇਨ੍ਹਾਂ ਦੋਵੇਂ ਪਾਰਟੀਆਂ ਨੂੰ ਪਰਿਵਾਰਵਾਦ ਦੀ ਰਾਜਨੀਤੀ ਕਰਨ ਵਾਲੀਆਂ ਜਮਾਤਾਂ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੇ ਹਮੇਸ਼ਾ ਜਨਤਾ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਸਿਰਫ ਆਪਣੇ ਪਰਿਵਾਰਾਂ ਦਾ ਹੀ ਭਲਾ ਸੋਚਿਆ। ਮਾਨ ਨੇ ਕਿਹਾ ਕਿ ਕਾਂਗਰਸੀ ਆਗੂ ਆਪਸ ਵਿਚ ਹੀ ਕੁਰਸੀਆਂ ਲਈ ਲੜ ਰਹੇ ਹਨ ਅਤੇ ਉਨ੍ਹਾਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਸੀਐਮ ਮਾਨ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਬਾਦਲਾਂ ਨੇ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਆਪਣੇ ਰਿਸ਼ਤੇਦਾਰਾਂ ਨੂੰ ਮੰਤਰੀ ਬਣਾਇਆ। ਸੀਐਮ ਮਾਨ ਨੇ ਕਿਹਾ ਕਿ ਹੁਣ ਪੰਜਾਬ ’ਚ ਆਮ ਲੋਕਾਂ ਦੀ ਸਰਕਾਰ ਹੈ, ਜਿੱਥੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਯੋਗਤਾ ਦੇ ਅਧਾਰ ’ਤੇ ਨੌਕਰੀਆਂ ਅਤੇ ਅਹੁਦੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਸਮੇਂ ਪੰਜਾਬ ਬਹੁਤ ਜ਼ਿਆਦਾ ਪਛੜ ਗਿਆ ਸੀ, ਪਰ ਹੁਣ ਸੂਬੇ ਵਿਚ ਇਮਾਨਦਾਰੀ ਦਾ ਦੌਰ ਚੱਲ ਰਿਹਾ ਹੈ।

RELATED ARTICLES
POPULAR POSTS