22.6 C
Toronto
Thursday, July 16, 2026
spot_img
HomeਕੈਨੇਡਾFrontਭਾਰਤ ਅਤੇ ਬਰਤਾਨੀਆ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

ਭਾਰਤ ਅਤੇ ਬਰਤਾਨੀਆ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ


ਭਾਰਤੀ ਕਿਸਾਨਾਂ, ਕਾਰੋਬਾਰੀਆਂ ਅਤੇ ਪੇਸ਼ੇਵਰਾਂ ਲਈ ਖੁੱਲ੍ਹਣਗੇ ਨਵੇਂ ਰਾਹ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਅਤੇ ਬਰਤਾਨੀਆ ਵਿਚਾਲੇ ਹੋਇਆ ਇਤਿਹਾਸਕ ਮੁਕਤ ਵਪਾਰ ਸਮਝੌਤਾ ਅੱਜ 15 ਜੁਲਾਈ, ਬੁੱਧਵਾਰ ਤੋਂ ਪੂਰੀ ਤਰ੍ਹਾਂ ਲਾਗੂ ਹੋ ਗਿਆ ਹੈ। ਇਸ ਖਾਸ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਵਣਜ ਮੰਤਰੀ ਪਿਊਸ਼ ਗੋਇਲ ਵਲੋਂ ‘ਭਾਰਤ-ਬਰਤਾਨੀਆ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ’ ਅਤੇ ‘ਸਮਾਜਿਕ ਸੁਰੱਖਿਆ ਸਮਝੌਤੇ’ ਬਾਰੇ ਲਿਖੇ ਇਕ ਲੇਖ ਨੂੰ ਸਾਂਝਾ ਕੀਤਾ। ਪ੍ਰਧਾਨ ਮੰਤਰੀ ਨੇ ਇਸ ਸੰਧੀ ਦੇ ਲਾਗੂ ਹੋਣ ਨੂੰ ਦੋਵਾਂ ਦੇਸ਼ਾਂ ਦੀ ਆਪਸੀ ਭਾਈਵਾਲੀ ਵਿਚ ਇਕ ਬੇਹੱਦ ਮਹੱਤਵਪੂਰਨ ਮੀਲ ਪੱਥਰ ਕਰਾਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਦੋਵੇਂ ਅਹਿਮ ਸਮਝੌਤੇ ਭਾਰਤ ਅਤੇ ਬਰਤਾਨੀਆ ਵਿਚਕਾਰ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਦੋਵਾਂ ਦੇਸ਼ਾਂ ਦੀਆਂ ਸਾਂਝੀਆਂ ਇਛਾਵਾਂ ਨੂੰ ਲੋਕਾਂ ਲਈ ਅਸਲ ਮੌਕਿਆਂ ਵਿਚ ਤਬਦੀਲ ਕਰਨਗੇ।

RELATED ARTICLES
POPULAR POSTS