7.2 C
Toronto
Saturday, October 17, 2026
spot_img
HomeਕੈਨੇਡਾFrontਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਭੂਪੇਸ਼ ਬਘੇਲ ਨੇ ਹਾਈਕਮਾਨ ਨੂੰ ਸੌਂਪੀ ਰਿਪੋਰਟ

ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਭੂਪੇਸ਼ ਬਘੇਲ ਨੇ ਹਾਈਕਮਾਨ ਨੂੰ ਸੌਂਪੀ ਰਿਪੋਰਟ

ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਭੂਪੇਸ਼ ਬਘੇਲ ਨੇ ਹਾਈਕਮਾਨ ਨੂੰ ਸੌਂਪੀ ਰਿਪੋਰਟ
ਬਘੇਲ ਨੇ ਕਿਹਾ : ਲੀਡਰਸ਼ਿਪ ’ਚ ਬਦਲਾਅ ‘ਕੁਠਪੁਤਲੀਆਂ ਦੀ ਖੇਡ’ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਪ੍ਰਧਾਨਗੀ ਅਹੁਦੇ ਨੂੰ ਲੈ ਕੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਕਸ਼ਮਕਸ਼ ਚੱਲ ਰਹੀ ਹੈ। ਪੰਜਾਬ ਕਾਂਗਰਸ ’ਚ ਚੱਲ ਰਹੇ ਕਲੇਸ਼ ਨੂੰ ਲੈ ਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਪੰਜਾਬ ਵਿਚ ਪੰਜ ਦਿਨ ਰਹੇ ਅਤੇ ਇਸ ਕਲੇਸ਼ ਸਬੰਧੀ ਮੀਟਿੰਗਾਂ ਕੀਤੀਆਂ ਅਤੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਹੁਣ ਭੂਪੇਸ਼ ਬਘੇਲ ਨੇ ਆਪਣੀ ਰਿਪੋਰਟ ਹਾਈਕਮਾਨ ਨੂੰ ਸੌਂਪ ਦਿੱਤੀ ਹੈ। ਭੂਪੇਸ਼ ਬਘੇਲ ਨੇ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੂੰ ਰਿਪੋਰਟ ਸੌਂਪੀ ਅਤੇ ਕਿਹਾ ਕਿ ਪੰਜਾਬ ’ਚ ਪਾਰਟੀ ਦੀ ਲੀਡਰਸ਼ਿਪ ਬਾਰੇ ਕੋਈ ਵੀ ਫੈਸਲਾ ਸੋਚ-ਵਿਚਾਰ ਤੋਂ ਬਾਅਦ ਹੀ ਲਿਆ ਜਾਵੇਗਾ। ਭੂਪੇਸ਼ ਬਘੇਲ ਦਾ ਇਹ ਵੀ ਕਹਿਣਾ ਹੈ ਕਿ ਲੀਡਰਸ਼ਿਪ ਵਿਚ ਬਦਲਾਅ ‘ਕਠਪੁਤਲੀਆਂ ਦੀ ਖੇਡ’ ਨਹੀਂ ਹੈ। ਬਘੇਲ ਨੇ ਕੇ.ਸੀ. ਵੇਣੂਗੋਪਾਲ ਨਾਲ ਉਨ੍ਹਾਂ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਇਹ ਰਿਪੋਰਟ ਤਿਆਰ ਕਰਨ ਤੋਂ ਪਹਿਲਾਂ ਪੰਜਾਬ ਵਿਚ ਸਲਾਹ ਮਸ਼ਵਰੇ ਦੀ ਪ੍ਰਕਿਰਿਆ ਪੂਰੀ ਕੀਤੀ ਹੈ। ਕਾਂਗਰਸ ਹਾਈਕਮਾਨ ਪੰਜਾਬ ’ਚ ਕਾਂਗਰਸ ਦੇ ਚੱਲ ਰਹੇ ਕਲੇਸ਼ ਸਬੰਧੀ ਕੀ ਫੈਸਲਾ ਲੈਂਦੀ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

RELATED ARTICLES
POPULAR POSTS