19.5 C
Toronto
Monday, August 31, 2026
spot_img
HomeਕੈਨੇਡਾFrontਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ...

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ 5 ਫ਼ੀਸਦੀ ਤੋਂ ਵੱਧ ਵਾਧੇ ‘ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ 5 ਫ਼ੀਸਦੀ ਤੋਂ ਵੱਧ ਵਾਧੇ ‘ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ
ਚੰਡੀਗੜ੍ਹ/ਹੁਸ਼ਿਆਰਪੁਰ/ਗੜ੍ਹਸ਼ੰਕਰ, : 
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ। ਇਸੇ ਸੋਚ ਨੂੰ ਅਮਲ ਵਿੱਚ ਲਿਆਉਂਦਿਆਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਰਜ਼ੀ ਦੇ ਫੀਸ ਵਾਧੇ ‘ਤੇ ਸਖ਼ਤ ਲਗਾਮ ਕੱਸ ਦਿੱਤੀ ਹੈ। ਹੁਣ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ ਬਿਨਾਂ ਨਿਯਮਾਂ ਦੇ 5 ਫ਼ੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਨਹੀਂ ਕਰ ਸਕੇਗਾ।

ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ “”ਪੰਜਾਬ ਗੈਰ-ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਦੀ ਫੀਸ ਨਿਯਮ (ਸੋਧ) ਆਰਡੀਨੈਂਸ, 2026” ਨੂੰ ਰਾਜਪਾਲ ਵੱਲੋਂ ਮਨਜ਼ੂਰੀ ਮਿਲ ਚੁੱਕੀ ਹੈ। ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਸੂਬੇ ਦੇ ਲੱਖਾਂ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ‘ਤੇ ਪ੍ਰਭਾਵਸ਼ਾਲੀ ਰੋਕ ਲੱਗੇਗੀ।

ਸ. ਰੌੜੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮਾਪੇ ਪ੍ਰਾਈਵੇਟ ਸਕੂਲਾਂ ਦੀਆਂ ਵਧਦੀਆਂ ਫੀਸਾਂ ਕਾਰਨ ਆਰਥਿਕ ਦਬਾਅ ਹੇਠ ਸਨ। ਹਰ ਸਾਲ ਮਨਮਰਜ਼ੀ ਨਾਲ ਫੀਸਾਂ ਵਧਾਉਣ ਕਾਰਨ ਆਮ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਆਪਣੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਾ ਮੁਸ਼ਕਲ ਹੋ ਰਿਹਾ ਸੀ। ਪੰਜਾਬ ਸਰਕਾਰ ਨੇ ਲੋਕਾਂ ਦੀ ਇਸ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਇਤਿਹਾਸਕ ਫੈਸਲਾ ਲਿਆ ਹੈ।

ਸ. ਰੌੜੀ ਨੇ ਕਿਹਾ ਕਿ ਇਹ ਕਾਨੂੰਨ ਸਿੱਖਿਆ ਖੇਤਰ ਵਿੱਚ ਪਾਰਦਰਸ਼ੀ ਢੰਗ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕਰੇਗਾ। ਹੁਣ ਸਕੂਲ ਆਪਣੀ ਮਰਜ਼ੀ ਨਾਲ ਫੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ ਅਤੇ ਹਰ ਫੈਸਲਾ ਨਿਰਧਾਰਤ ਨਿਯਮਾਂ ਦੇ ਦਾਇਰੇ ਵਿੱਚ ਰਹਿ ਕੇ ਹੀ ਲੈਣਾ ਹੋਵੇਗਾ। ਇਸ ਨਾਲ ਮਾਪਿਆਂ ਦੇ ਹੱਕਾਂ ਦੀ ਰੱਖਿਆ ਹੋਵੇਗੀ ਅਤੇ ਬੱਚਿਆਂ ਦੀ ਸਿੱਖਿਆ ‘ਤੇ ਬੇਲੋੜਾ ਆਰਥਿਕ ਬੋਝ ਨਹੀਂ ਪਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ, ਸਿਹਤ ਅਤੇ ਲੋਕ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਸਰਕਾਰ ਦਾ ਉਦੇਸ਼ ਹਰ ਵਰਗ ਦੇ ਬੱਚੇ ਨੂੰ ਮਿਆਰੀ ਸਿੱਖਿਆ ਉਪਲਬਧ ਕਰਵਾਉਣਾ ਅਤੇ ਸਿੱਖਿਆ ਦੇ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਮਨਮਾਨੀ ਨੂੰ ਖਤਮ ਕਰਨਾ ਹੈ।

ਡਿਪਟੀ ਸਪੀਕਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਸਿੱਖਿਆ ਖੇਤਰ ਵਿੱਚ ਕਈ ਇਤਿਹਾਸਕ ਸੁਧਾਰ ਕੀਤੇ ਹਨ। ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ, ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਗਏ ਅਤੇ ਹੁਣ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਾਂ ਦੇ ਦਾਇਰੇ ਵਿੱਚ ਲਿਆ ਕੇ ਲੱਖਾਂ ਪਰਿਵਾਰਾਂ ਨੂੰ ਰਾਹਤ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤਾਂ ਨਾਲ ਜੁੜੇ ਅਜਿਹੇ ਹੋਰ ਫੈਸਲੇ ਲਏ ਜਾਂਦੇ ਰਹਿਣਗੇ। ਉਹਨਾਂ ਕਿਹਾ ਕਿ ਇਹ ਆਰਡੀਨੈਂਸ ਸਿੱਖਿਆ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਸੂਬੇ ਦੇ ਲੱਖਾਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਕਰੇਗਾ।

RELATED ARTICLES
POPULAR POSTS