21.7 C
Toronto
Saturday, August 15, 2026
spot_img
HomeਕੈਨੇਡਾFrontਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ...

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ
ਚੰਡੀਗੜ੍ਹ :
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲਾ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕਾਰਜ 3 ਅਗਸਤ, 2026 ਤੱਕ ਜਾਰੀ ਰਹੇਗਾ। ਇਸੇ ਤਰ੍ਹਾਂ ਪੋਲਿੰਗ ਬੂਥਾਂ ਨੂੰ ਤਰਕਸੰਗਤ ਕਰਨ ਦਾ ਕੰਮ ਵੀ 3 ਅਗਸਤ, 2026 ਤੱਕ ਕੀਤਾ ਜਾਵੇਗਾ।

ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ,2026 ਤੋਂ 12 ਸਤੰਬਰ, 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ ਜਦਕਿ ਇਹਨਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ, 2026 ਤੋਂ 08 ਅਕਤੂਬਰ, 2026 ਤੱਕ ਕੀਤਾ ਜਾਵੇਗਾ।

ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ, 2026 ਨੂੰ ਕੀਤੀ ਜਾਵੇਗੀ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਯੋਗ ਨਾਗਰਿਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜਨ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਚੋਣ ਵੇਰਵੇ ਪੂਰੀ ਤਰ੍ਹਾਂ ਸਹੀ ਅਤੇ ਅੱਪ ਟੂ ਡੇਟ ਹਨ, ਇਸ ਤਰ੍ਹਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਯੋਗਦਾਨ ਪਾਇਆ ਜਾ ਸਕੇ।

RELATED ARTICLES
POPULAR POSTS