20.8 C
Toronto
Wednesday, August 12, 2026
spot_img
HomeਕੈਨੇਡਾFrontਸੋਨਮ ਵਾਂਗਚੁੱਕ ਦੀ ਭੁੱਖ ਹੜਤਾਲ ਅੱਜ 19ਵੇਂ ਦਿਨ ਵੀ ਰਹੀ ਜਾਰੀ

ਸੋਨਮ ਵਾਂਗਚੁੱਕ ਦੀ ਭੁੱਖ ਹੜਤਾਲ ਅੱਜ 19ਵੇਂ ਦਿਨ ਵੀ ਰਹੀ ਜਾਰੀ

ਸੋਨਮ ਵਾਂਗਚੁੱਕ ਦੀ ਭੁੱਖ ਹੜਤਾਲ ਅੱਜ 19ਵੇਂ ਦਿਨ ਵੀ ਰਹੀ ਜਾਰੀ
ਡਾਕਟਰਾਂ ਨੇ ਦਿੱਤੀ ਅੰਗਾਂ ਦੇ ਖਰਾਬ ਹੋਣ ਦੀ ਚਿਤਾਵਨੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼ੋਸ਼ਲ ਵਰਕਰ ਸੋਨਮ ਵਾਂਗਚੁੱਕ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਅੱਜ ਵੀਰਵਾਰ ਨੂੰ 19ਵੇਂ ਦਿਨ ਵੀ ਜਾਰੀ ਰਹੀ। ਇਸ ਦੌਰਾਨ ਉਨ੍ਹਾਂ ਦਾ ਭਾਰ ਵੀ 9 ਕਿਲੋ ਦੇ ਕਰੀਬ ਘਟ ਚੁੱਕਾ ਹੈ। ਡਾਕਟਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਲੰਬੇ ਸਮੇਂ ਦੇ ਵਰਤ ਕਾਰਨ ਵਾਂਗਚੁੱਕ ਦੀ ਸਿਹਤ ਬਹੁਤ ਨਾਜ਼ੁਕ ਪੜ੍ਹਾਅ ’ਤੇ ਪਹੁੰਚ ਚੁੱਕੀ ਹੈ ਅਤੇ ਹੁਣ ਇਸਦਾ ਅਸਰ ਉਨ੍ਹਾਂ ਦੇ ਸਰੀਰਕ ਅੰਗਾਂ ’ਤੇ ਪੈਣਾ ਸ਼ੁਰੂ ਹੋ ਚੁੱਕਾ ਹੈ। ਜ਼ਿਕਰਯੋਗ ਹੈ ਕਿ ਸੋਨਮ ਵਾਂਗਚੁੱਕ ਨੇ ਸਿਆਸੀ ਆਗੂਆਂ ਅਤੇ ਸਮਰਥਕਾਂ ਦੀਆਂ ਅਪੀਲਾਂ ਦੇ ਬਾਵਜੂਦ ਭੁੱਖ ਹੜਤਾਲ ਖਤਮ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਵਾਂਗਚੁੱਕ ਨੇ ਲੋਕਾਂ ਨੂੰ ‘ਕਾਕਰੋਚ ਜਨਤਾ ਪਾਰਟੀ’ ਵਲੋਂ 20 ਜੁਲਾਈ ਨੂੰ ਕੀਤੇ ਜਾਣ ਵਾਲੇ ਸੰਸਦ ਮਾਰਚ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਦਿੱਲੀ ਹਾਈਕੋਰਟ ਨੇ ਵੀ ਜੰਤਰ-ਮੰਤਰ ’ਤੇ ਭੁੱਖ ਹੜਤਾਲ ’ਤੇ ਬੈਠੇ ਸ਼ੋਸ਼ਲ ਵਰਕਰ ਸੋਨਮ ਵਾਂਗਚੁੱਕ ਦੀ ਵਿਗੜਦੀ ਸਿਹਤ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਅਦਾਲਤ ਨੇ ਕਿਹਾ ਕਿ ਹਰ ਨਾਗਰਿਕ ਦੀ ਜਾਨ ਕੀਮਤੀ ਹੈ, ਉਸਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਅਦਾਲਤ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਵਾਂਗਚੁੱਕ ਦਾ ਹਰ ਰੋਜ਼ ਮੈਡੀਕਲ ਕਰਵਾਉਣ ਅਤੇ ਜ਼ਰੂਰਤ ਪੈਣ ’ਤੇ ਤੁਰੰਤ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸੋਨਮ ਵਾਂਗਚੁੱਕ ਨੀਟ ਪੇਪਰ ਲੀਕ ਅਤੇ ਪ੍ਰੀਖਿਆਵਾਂ ’ਚ ਹੋ ਰਹੀਆਂ ਗੜਬੜੀਆਂ ਦੇ ਖਿਲਾਫ ਦਿੱਲੀ ਦੇ ਜੰਤਰ-ਮੰਤਰ ’ਤੇ ਪਿਛਲੇ 19 ਦਿਨਾਂ ਤੋਂ ਭੁੱਖ ਹੜਤਾਲ ’ਤੇ ਹਨ।

RELATED ARTICLES
POPULAR POSTS