21.7 C
Toronto
Saturday, August 15, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ 2800 ਰਾਸ਼ਨ ਡਿਪੂ ਹੋਲਡਰਾਂ ਨੂੰ...

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ 2800 ਰਾਸ਼ਨ ਡਿਪੂ ਹੋਲਡਰਾਂ ਨੂੰ ਦਿੱਤੇ ਨਵੇਂ ਲਾਇਸੈਂਸ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ 2800 ਰਾਸ਼ਨ ਡਿਪੂ ਹੋਲਡਰਾਂ ਨੂੰ ਦਿੱਤੇ ਨਵੇਂ ਲਾਇਸੈਂਸ
ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਕੀਤੀ ਸਖਤ ਆਲੋਚਨਾ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ 2800 ਰਾਸ਼ਨ ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਦਿੱਤੇ ਹਨ। ਇਸ ਨੂੰ ਲੈ ਕੇ ਮੁਹਾਲੀ ਵਿਚ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ। ਇਸੇ ਦੌਰਾਨ ਸੀਐਮ ਮਾਨ ਨੇ ਆਪਣੇ ਸਿਆਸੀ ਵਿਰੋਧੀਆਂ ਦੀ ਸਖਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਲੜਾਈ ਕੁਰਸੀ ਨੂੰ ਲੈ ਕੇ ਹੈ ਅਤੇ ਪੰਜਾਬ ਦੀ ਜਨਤਾ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਸੀਐਮ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ 500 ਕਰੋੜ ਰੁਪਏ ਦੇ ਕੇ ਮੁੱਖ ਮੰਤਰੀ ਬਣਦਾ ਹੈ ਅਤੇ ਇਹ ਰੇਟ ਵੀ ਕਾਂਗਰਸੀਆਂ ਨੇ ਹੀ ਬਣਾਇਆ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸਮੇਂ ਪੰਜਾਬ ਵਿਚ ਲਾਲ ਬੱਤੀ ਵਾਲੀਆਂ ਗੱਡੀਆਂ ’ਚ ਨਸ਼ਾ ਸਪਲਾਈ ਹੁੰਦਾ ਸੀ। ਸੀਐਮ ਮਾਨ ਦਾ ਇਲਜ਼ਾਮ ਸੀ ਕਿ ਕਾਂਗਰਸ ਅਤੇ ਅਕਾਲੀ ਕਹਿੰਦੇ ਹਨ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ, ਪਰ ਮੈਂ ਕਦੀ ਨਹੀਂ ਕਿਹਾ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ।

RELATED ARTICLES
POPULAR POSTS