21.7 C
Toronto
Saturday, August 15, 2026
spot_img
HomeਕੈਨੇਡਾFrontਬੇਅਦਬੀ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਨੂੰ ‘ਸਿੱਟ’ ਦਾ ਸੰਮਣ - 20...

ਬੇਅਦਬੀ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਨੂੰ ‘ਸਿੱਟ’ ਦਾ ਸੰਮਣ – 20 ਜੁਲਾਈ ਦਿਨ ਸੋਮਵਾਰ ਨੂੰ ਹੋਵੇਗੀ ਪੁੱਛਗਿੱਛ

ਬੇਅਦਬੀ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਨੂੰ ‘ਸਿੱਟ’ ਦਾ ਸੰਮਣ – 20 ਜੁਲਾਈ ਦਿਨ ਸੋਮਵਾਰ ਨੂੰ ਹੋਵੇਗੀ ਪੁੱਛਗਿੱਛ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 2015 ’ਚ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਵੱਡੀ ਕਾਰਵਾਈ ਕੀਤੀ ਹੈ। ਐਸ.ਆਈ.ਟੀ. ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸੰਮਣ ਜਾਰੀ ਕਰਕੇ ਪੁੱਛਗਿੱਛ ਲਈ ਤਲਬ ਕਰ ਲਿਆ ਹੈ। ਜ਼ਿਕਰਯੋਗ ਹੈ ਕਿ 2015 ’ਚ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸੀ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ ਅਤੇ ਗ੍ਰਹਿ ਮੰਤਰਾਲਾ ਵੀ ਉਨ੍ਹਾਂ ਕੋਲ ਹੀ ਸੀ। ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ’ਚ ਸਿੱਟ ਆਉਂਦੇ ਸੋਮਵਾਰ 20 ਜੁਲਾਈ ਨੂੰ ਸਵੇਰੇ 11 ਵਜੇ ਸੁਖਬੀਰ ਬਾਦਲ ਕੋਲੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਭਾਜਪਾ ਆਗੂ ਵਿਜੇ ਸਾਂਪਲਾ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਪਿਛਲੇ ਦਿਨੀਂ ਡੀਆਈਜੀ ਹਰਜੀਤ ਸਿੰਘ ਦੀ ਅਗਵਾਈ ਵਾਲੀ ਇਕ ਨਵੀਂ ਵਿਸ਼ੇਸ਼ ਜਾਂਚ ਟੀਮ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਫਰੀਦਕੋਟ ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਬਹਿਬਲ ਕਲਾਂ ਦਾ ਦੌਰਾ ਕੀਤਾ ਸੀ। ਜ਼ਿਕਰਯੋਗ ਹੈ ਕਿ ਅਕਤੂਬਰ 2015 ਵਿਚ ਫਰੀਦਕੋਟ ਜ਼ਿਲ੍ਹੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਖਿਲਾਫ ਸਿੱਖ ਸੰਗਤਾਂ ਵਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਇਸੇ ਦੌਰਾਨ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਰੋਸ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ’ਤੇ ਪੁਲਿਸ ਵਲੋਂ ਗੋਲੀਬਾਰੀ ਕਰ ਦਿੱਤੀ ਗਈ ਸੀ। ਬਹਿਬਲ ਕਲਾਂ ਵਿਖੇ ਹੋਈ ਪੁਲਿਸ ਫਾਇਰਿੰਗ ਦੌਰਾਨ ਦੋ ਸਿੱਖ ਨੌਜਵਾਨਾਂ ਦੀ ਜਾਨ ਚਲੇ ਗਈ ਸੀ ਅਤੇ ਕਈ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ। ਹੁਣ ਐਸ.ਆਈ.ਟੀ. ਇਸ ਮਾਮਲੇ ਦੇ ਦੋਸ਼ੀਆਂ ਤੱਕ ਪਹੁੰਚਣ ਲਈ ਜਾਂਚ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ।

RELATED ARTICLES
POPULAR POSTS