20.8 C
Toronto
Wednesday, August 12, 2026
spot_img
HomeਕੈਨੇਡਾFrontਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਜੁਲਾਈ 2026:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਿਕਾਰੀ ਸਭਾ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਹਰਸ਼ ਬਾਂਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਹਿਕਾਰੀ ਸਭਾ ਤਪਾ ਤੋਂ ਸੇਵਾਮੁਕਤ ਹੋਏ ਸਕੱਤਰ ਜੰਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਖ਼ਿਲਾਫ਼ ਇਸ ਵੇਲੇ ਵਿਭਾਗੀ ਜਾਂਚ ਚੱਲ ਰਹੀ ਹੈ। ਮੁਲਜ਼ਮ ਇੰਸਪੈਕਟਰ ਨੇ ਕਥਿਤ ਤੌਰ ‘ਤੇ ਰਿਟਾਇਰਮੈਂਟ ਦਾ ਬਕਾਇਆ ਰਾਸ਼ੀ ਕਲੀਅਰ ਕਰਨ ਅਤੇ ਜਾਂਚ ਦਾ ਫੈਸਲਾ ਸ਼ਿਕਾਇਤਕਰਤਾ ਦੇ ਪੱਖ ਵਿੱਚ ਕਰਨ ਬਦਲੇ 1,00,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਬਾਅਦ ਵਿੱਚ ਇਹ ਸੌਦਾ 50,000 ਰੁਪਏ ਵਿੱਚ ਤੈਅ ਹੋਇਆ।

ਰਿਸ਼ਵਤ ਨਾ ਦੇਣ ਲਈ ਰਾਜ਼ੀ ਹੋਣ ‘ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਵਾਲੇ ਕਰੰਸੀ ਨੋਟ ਵੀ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

RELATED ARTICLES
POPULAR POSTS