21.7 C
Toronto
Saturday, August 15, 2026
spot_img
Homeਹਫ਼ਤਾਵਾਰੀ ਫੇਰੀਪੰਜਾਬ ਦੇ ਪ੍ਰਾਈਵੇਟ ਸਕੂਲਾਂ 'ਚ ਫੀਸਾਂ ਦੇ ਵਾਧੇ ਦੀ ਹੱਦ ਤੈਅ

ਪੰਜਾਬ ਦੇ ਪ੍ਰਾਈਵੇਟ ਸਕੂਲਾਂ ‘ਚ ਫੀਸਾਂ ਦੇ ਵਾਧੇ ਦੀ ਹੱਦ ਤੈਅ

ਪੰਜਾਬ ਦੇ ਪ੍ਰਾਈਵੇਟ ਸਕੂਲਾਂ ‘ਚ ਫੀਸਾਂ ਦੇ ਵਾਧੇ ਦੀ ਹੱਦ ਤੈਅਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਆਰਡੀਨੈਂਸ ਨੂੰ ਹਰੀ ਝੰਡੀ
ਪੰਜਾਬ ਦੇ ਪ੍ਰਾਈਵੇਟ ਸਕੂਲਾਂ ‘ਚ ਫੀਸਾਂ ਦੇ ਵਾਧੇ ਦੀ ਹੱਦ ਤੈਅ ਹੋ ਗਈ ਹੈ ਅਤੇ ਇਸ ਸਬੰਧੀ ਸੂਬਾ ਸਰਕਾਰ ਦੇ ਆਰਡੀਨੈਂਸ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਰਾਜਪਾਲ ਦੀ ਮਨਜੂਰੀ ਮਿਲਣ ਨਾਲ ਹੁਣ ਇਹ ਫੀਸ ਨਿਯੰਤਰਣ ਪ੍ਰਣਾਲੀ ਸੂਬੇ ਵਿਚ ਕਾਨੂੰਨੀ ਤੌਰ ‘ਤੇ ਲਾਗੂ ਹੋ ਗਈ ਹੈ। ਹੁਣ ਕੋਈ ਵੀ ਪੰਜਾਬ ਦਾ ਪ੍ਰਾਈਵੇਟ ਸਕੂਲ ਸਲਾਨਾ ਫੀਸ ਵਿਚ ਪੰਜ ਫੀਸਦੀ ਤੋਂ ਜ਼ਿਆਦਾ ਵਾਧਾ ਨਹੀਂ ਕਰ ਸਕੇਗਾ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕੀਤਾ ਹੈ। ਸੀਐਮ ਮਾਨ ਨੇ ਆਪਣੇ ਸ਼ੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ ਕਿ ‘ਮਾਨਯੋਗ ਗਵਰਨਰ ਸਾਹਬ ਦਾ ਤਹਿ ਦਿਲੋਂ ਧੰਨਵਾਦ, ਜਿਨ੍ਹਾਂ ਨੇ ਪੰਜਾਬ ਦੇ ਬੱਚਿਆਂ ਅਤੇ ਮਾਪਿਆਂ ਦੇ ਹੱਕ ਵਿਚ ਲਏ ਸਾਡੇ ਵੱਡੇ ਫੈਸਲੇ ‘ਤੇ ਮੋਹਰ ਲਗਾ ਦਿੱਤੀ ਹੈ। ਇਸਦੇ ਚੱਲਦਿਆਂ ਸੀਐਮ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ ਅਤੇ ਆਮ ਲੋਕਾਂ ਦੀ ਜੇਬ ‘ਤੇ ਪੈਂਦੇ ਵਾਧੂ ਬੋਝ ਨੂੰ ਘਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। – ਪਰਵਾਸੀ ਨਿਊਜ਼

RELATED ARTICLES
POPULAR POSTS