ਨਵੀਂ ਦਿੱਲੀ : ਏਅਰ ਇੰਡੀਆ ਪਹਿਲੀ ਵਾਰ ਨਵੀਂ ਦਿੱਲੀ ਤੋਂ ਵਾਸ਼ਿੰਗਟਨ ਦੀ ਸਿੱਧੀ ਉਡਾਣ ਸ਼ੁਰੂ ਕਰਨ ਜਾ ਰਹੀ ਹੈ। ਇਹ ਉਡਾਣ 7 ਜੁਲਾਈ ਤੋਂ ਸ਼ੁਰੂ ਹੋਵੇਗੀ। ਏਅਰ ਇੰਡੀਆ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਇਨ੍ਹਾਂ ਦੋਵਾਂ ਸ਼ਹਿਰਾਂ ਨੂੰ ਜੋੜਣ ਵਾਲੀ ਇਕਲੌਤੀ ਉਡਾਣ ਹੋਵੇਗੀ, ਜਿਸ ਲਈ ਬੋਇੰਗ 777-200 ਐੱਲ. ਆਰ. ਜਹਾਜ਼ ਦੀ ਵਰਤੋਂ ਕੀਤੀ ਜਾਵੇਗੀ।ઠਏਅਰ ਇੰਡੀਆ ਦੇ ਸਟੇਸ਼ਨ ਮੈਨੇਜਰ ਅਮਰੀਕ ਸਿੰਘ ਨੇ ਦੱਸਿਆ ਕਿ ਇਹ ਏਅਰ ਇੰਡੀਆ ਦੀ ਅਮਰੀਕੀ ਸ਼ਹਿਰਾਂ ਲਈ 5ਵੀਂ ਸਿੱਧੀ ਉਡਾਣ ਹੋਵੇਗੀ। ਕੰਪਨੀ ਇਸ ਤੋਂ ਪਹਿਲਾਂ ਨਿਊਯਾਰਕ, ਨੇਵਾਰਕ, ਸ਼ਿਕਾਗੋ ਅਤੇ ਸੈਨ ਫਰਾਂਸਿਸਕੋ ਲਈ ਸਿੱਧੀ ਉਡਾਣ ਸ਼ੁਰੂ ਕਰ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਫਲਾਈਟ ਹਫਤੇ ਵਿਚ 3 ਦਿਨ ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਉਡਾਣ ਭਰੇਗੀ। ਦੋਵਾਂ ਸ਼ਹਿਰਾਂ ਵਿਚਾਲੇ ਯਾਤਰਾ ਵਿਚ ਸਾਢੇ 15 ਘੰਟਿਆਂ ਦਾ ਸਮਾਂ ਲੱਗੇਗਾ।
Check Also
ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ
ਭਲਕੇ 5 ਦਸੰਬਰ ਨੂੰ ਮੰੁਬਈ ਦੇ ਅਜ਼ਾਦ ਮੈਦਾਨ ਵਿਚ ਚੁੱਕਣਗੇ ਅਹੁਦੇ ਦੀ ਸਹੰੁ ਮੁੰਬਈ/ਬਿਊਰੋ ਨਿਊਜ਼ …