24.7 C
Toronto
Wednesday, August 12, 2026
spot_img
Homeਪੰਜਾਬਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅਗਸਤ ਦੇ ਪਹਿਲੇ ਹਫਤੇ ਸੱਦਣ ਦੀ...

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅਗਸਤ ਦੇ ਪਹਿਲੇ ਹਫਤੇ ਸੱਦਣ ਦੀ ਤਿਆਰੀ

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅਗਸਤ ਦੇ ਪਹਿਲੇ ਹਫਤੇ ਸੱਦਣ ਦੀ ਤਿਆਰੀਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਏਜੰਡਿਆਂ ‘ਤੇ ਵਿਚਾਰ-ਵਟਾਂਦਰਾ ਸ਼ੁਰੂ
ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਆਉਂਦੇ ਅਗਸਤ ਮਹੀਨੇ ਦੇ ਪਹਿਲੇ ਹਫਤੇ ਸੱਦਣ ਦੀ ਸੰਭਾਵਨਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ-ਦੋ ਦਿਨਾਂ ‘ਚ ਮੌਨਸੂਨ ਇਜਲਾਸ ਸਬੰਧੀ ਸੂਚਨਾ ਸਾਂਝੀ ਕੀਤੀ ਜਾ ਸਕਦੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਕਰੀਬ ਹਫਤੇ ਭਰ ਦਾ ਸੈਸ਼ਨ ਸੱਦਣ ਦੇ ਰੌਂਅ ‘ਚ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੌਨਸੂਨ ਇਜਲਾਸ ਲਈ ਵਿਚਾਰ ਵਟਾਂਦਰਾ ਸ਼ੁਰੂ ਕਰ ਦਿੱਤਾ ਹੈ ਅਤੇ ਇਜਲਾਸ ਵਿਚ ਲਿਆਂਦੇ ਜਾਣ ਵਾਲੇ ਏਜੰਡਿਆਂ ‘ਤੇ ਚਰਚਾ ਕੀਤੀ ਜਾ ਰਹੀ ਹੈ। ਇਸ ਇਜਲਾਸ ਵਿਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026’ ਵਿਚ ਸੋਧ ਕੀਤੇ ਜਾਣ ਦਾ ਮਤਾ ਲਿਆਂਦੇ ਜਾਣ ਦੀ ਵੀ ਸੰਭਾਵਨਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਲੰਘੀ 29 ਜੂਨ ਨੂੰ ਆਦੇਸ਼ ਦਿੱਤੇ ਗਏ ਸਨ ਕਿ ਇੱਕ ਮਹੀਨੇ ਦੇ ਅੰਦਰ ਐਕਟ ‘ਚ ਸੋਧ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦਾ ਇਹ ਆਖਰੀ ਮੌਨਸੂਨ ਇਜਲਾਸ ਹੋਵੇਗਾ। ਇਸ ਇਜਲਾਸ ਵਿਚ ਪੰਜਾਬ ਦੇ ਮੁੱਦਿਆਂ ਦੀ ਗੂੰਜ ਪਵੇਗੀ ਅਤੇ ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਦਾ ਮਾਮਲਾ ਵੀ ਉਠ ਸਕਦਾ ਹੈ।
-ਪਰਵਾਸੀ ਨਿਊਜ਼

 

RELATED ARTICLES
POPULAR POSTS