24.7 C
Toronto
Wednesday, August 12, 2026
spot_img
Homeਪੰਜਾਬਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' ਤੋਂ ਰੋਕ ਹਟਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ...

ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਤੋਂ ਰੋਕ ਹਟਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚ

ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਤੋਂ ਰੋਕ ਹਟਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਦਿੱਤਾ ਮੰਗ ਪੱਤਰ
ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਉਤੇ ਰੋਕ ਲਾਏ ਜਾਣ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਤੋਂ ਲੈ ਕੇ ਡਿਪਟੀ ਕਮਿਸ਼ਨਰ ਦੇ ਦਫਤਰ ਤੱਕ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਅਤੇ ਇਸ ਫਿਲਮ ‘ਤੇ ਲੱਗੀ ਰੋਕ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ।
ਇਸ ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਰੋਸ ਮਾਰਚ ਵਿਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਫਿਲਮ ‘ਤੇ ਰੋਕ ਖਿਲਾਫ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸਨ। ਧਾਮੀ ਨੇ ਆਖਿਆ ਕਿ ਫਿਲਮ ‘ਸਤਲੁਜ’ ਵਿਚ ਉਹੀ ਕੁਝ ਦਿਖਾਇਆ ਗਿਆ ਹੈ, ਜੋ ਕੁਝ ਵਾਪਰਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਫਿਲਮ ਤੋਂ ਰੋਕ ਨਹੀਂ ਹਟਾਈ ਗਈ ਤਾਂ ਸ਼੍ਰੋਮਣੀ ਕਮੇਟੀ ਵਲੋਂ 15 ਜੁਲਾਈ ਨੂੰ ਅੰਤਰਿੰਗ ਕਮੇਟੀ ਦੀ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਇਸ ਮਾਮਲੇ ਨੂੰ ਵਿਚਾਰਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਮਨੁੱਖੀ ਅਧਿਕਾਰਾਂ ਦੇ ਕਾਰਜਕਰਤਾ ਜਸਵੰਤ ਸਿੰਘ ਖਾਲੜਾ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਖਾੜਕੂਵਾਦ ਦੌਰਾਨ ਕਰੀਬ 25 ਹਜ਼ਾਰ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲੇ ਦੱਸ ਕੇ ਖਤਮ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਲਵਾਰਸ ਦੱਸ ਕੇ ਸਸਕਾਰ ਕੀਤਾ ਗਿਆ ਸੀ। ਇਸ ਮਾਮਲੇ ‘ਤੇ ਦਿਲਜੀਤ ਦੋਸਾਂਝ ਨੇ ‘ਸਤਲੁਜ’ ਫਿਲਮ ਬਣਾਈ ਹੈ। ਇਸਦੇ ਚੱਲਦਿਆਂ ਜੀ-5 ਪਲੇਟਫਾਰਮ ‘ਤੇ ਇਹ ਫਿਲਮ ਰਿਲੀਜ਼ ਕੀਤੀ ਗਈ ਅਤੇ ਕੇਂਦਰ ਸਰਕਾਰ ਨੇ ਦੋ ਦਿਨਾਂ ਬਾਅਦ ਹੀ ਇਸ ਫਿਲਮ ‘ਤੇ ਰੋਕ ਲਗਾ ਦਿੱਤੀ ਸੀ।
ਪਰਵਾਸੀ ਨਿਊਜ਼

RELATED ARTICLES
POPULAR POSTS