ਸੁਖਬੀਰ ਬਾਦਲ ਨੇ ਕਿਹਾ, ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦੇਵਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਣੀਆਂ ਦੇ ਮੁੱਦੇ ‘ਤੇ ਹੰਗਾਮਾ ਕਰਨ ਵਾਲੀ ਕਾਂਗਰਸ ਦਾ ਰਾਜ਼ ਉਹ ਵਿਧਾਨ ਸਭਾ ਵਿਚ ਖੋਲ੍ਹਣਗੇ। ਬਾਦਲ ਨੇ ਕਿਹਾ ਕਿ ਉਹ ਆਪ ਚਾਹੁੰਦੇ ਹਨ ਕਿ ਇਸ ਮੁੱਦੇ ‘ਤੇ ਸਦਨ ਵਿਚ ਗੱਲਬਾਤ ਹੋਣੀ ਚਾਹੀਦੀ ਹੈ।ઠਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਕਾਂਗਰਸ ਝੂਠੇ ਪ੍ਰਦਰਸ਼ਨ ਕਰਕੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਬਾਦਲ ਨੇ ਕਾਂਗਰਸ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ਕਾਂਗਰਸ ਦੀ ਕੇਂਦਰ ਸਰਕਾਰ ਹੀ ਪਾਣੀਆਂ ਦੇ ਇਸ ਮੁੱਦੇ ਲਈ ਜ਼ਿੰਮੇਵਾਰ ਹੈ ਅਤੇ ਇਸ ਦੀ ਸਾਰੀ ਸੱਚਾਈ ਉਹ ਵਿਧਾਨ ਸਭਾ ਵਿਚ ਪੇਸ਼ ਕਰਨਗੇ।ઠਦੂਜੇ ਪਾਸੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਵੀ ਕਾਂਗਰਸ ‘ਤੇ ਝੂਠੀ ਬਿਆਨਬਾਜ਼ੀ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਸਿਰਫ ਪੰਜਾਬ ਦਾ ਹੱਕ ਹੈ ਅਤੇ ਇਸ ਦੀ ਇਕ ਵੀ ਬੂੰਦ ਉਹ ਬਾਹਰ ਨਹੀਂ ਜਾਣ ਦੇਣਗੇ।

