21.7 C
Toronto
Saturday, August 15, 2026
spot_img
HomeਕੈਨੇਡਾFrontਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਨੂੰ ਭੂਪੇਸ਼ ਬਘੇਲ ਨੇ ਭਲਕੇ ਦਿੱਲੀ...

ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਨੂੰ ਭੂਪੇਸ਼ ਬਘੇਲ ਨੇ ਭਲਕੇ ਦਿੱਲੀ ਬੁਲਾਇਆ

ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਨੂੰ ਭੂਪੇਸ਼ ਬਘੇਲ ਨੇ ਭਲਕੇ ਦਿੱਲੀ ਬੁਲਾਇਆ

ਵੜਿੰਗ ਅਤੇ ਚੰਨੀ ਵਿਚਾਲੇ ਚੱਲ ਰਹੀ ਹੈ ਪ੍ਰਧਾਨਗੀ ਨੂੰ ਲੈ ਕੇ ਸਿਆਸੀ ਲੜਾਈ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵਿਚ ਪ੍ਰਧਾਨਗੀ ਅਹੁਦੇ ਨੂੰ ਲੈ ਕੇ ਚੱਲ ਰਿਹਾ ਕਲੇਸ਼ ਅਜੇ ਵੀ ਜਾਰੀ ਹੈ। ਇਸਦੇ ਚੱਲਦਿਆਂ ਭਲਕੇ 21 ਜੁਲਾਈ ਦਿਨ ਮੰਗਲਵਾਰ ਨੂੰ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਫਿਰ ਆਹਮੋ ਸਾਹਮਣੇ ਹੋਣਗੇ।  ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਨੂੰ ਲੈ ਕੇ ਬਣਾਈਆਂ ਕਮੇਟੀਆਂ ਦੀ ਭਲਕੇ ਨਵੀਂ ਦਿੱਲੀ ’ਚ ਬੈਠਕ ਸੱਦੀ ਹੈ। ਇਸ ਬੈਠਕ ਵਿਚ ਰਾਜਾ ਵੜਿੰਗ ਤੋਂ ਇਲਾਵਾ ਕੰਪੇਨ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਸੀਐਮ ਚੰਨੀ, ਕੋਰ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ, ਡਾ. ਅਮਰ ਸਿੰਘ ਅਤੇ ਵਿਜੇਇੰਦਰ ਸਿੰਗਲਾ ਸਣੇ ਚੇਅਰਮੈਨਾਂ ਨੂੰ ਵੀ ਦਿੱਲੀ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਇਹ ਕਹਿ ਚੁੱਕੇ ਹਨ ਕਿ ਉਹ ਰਾਜਾ ਵੜਿੰਗ ਦੇ ਨਾਲ ਮੰਚ ਸਾਂਝਾ ਨਹੀਂ ਕਰਨਗੇ ਅਤੇ ਨਾ ਹੀ ਉਹ ਵੜਿੰਗ ਨੂੰ ਪ੍ਰਧਾਨ ਮੰਨਦੇ ਹਨ। ਇਸਦੇ ਚੱਲਦਿਆਂ ਹੁਣ ਭਲਕੇ ਦੇਖਣਾ ਹੋਵੇਗਾ ਕਿ ਭੂਪੇਸ਼ ਬਘੇਲ ਵਲੋਂ ਸੱਦੀ ਮੀਟਿੰਗ ਵਿਚ ਕੌਣ ਪਹੁੰਚਦਾ ਹੈ ਅਤੇ ਕੌਣ ਨਹੀਂ ਪਹੁੰਚਦਾ।

RELATED ARTICLES
POPULAR POSTS