21.7 C
Toronto
Saturday, August 15, 2026
spot_img
HomeਕੈਨੇਡਾFrontPM ਨਰਿੰਦਰ ਮੋਦੀ ਨੇ ਬਿ੍ਰਟੇਨ ਦੇ ਨਵੇਂ ਪ੍ਰਧਾਨ ਮੰਤਰੀ ਐਂਡੀ ਬਰਨਹਮ ਨੂੰ...

PM ਨਰਿੰਦਰ ਮੋਦੀ ਨੇ ਬਿ੍ਰਟੇਨ ਦੇ ਨਵੇਂ ਪ੍ਰਧਾਨ ਮੰਤਰੀ ਐਂਡੀ ਬਰਨਹਮ ਨੂੰ ਅਹੁਦਾ ਸੰਭਾਲਣ ’ਤੇ ਦਿੱਤੀ ਵਧਾਈ

PM ਨਰਿੰਦਰ ਮੋਦੀ ਨੇ ਬਿ੍ਰਟੇਨ ਦੇ ਨਵੇਂ ਪ੍ਰਧਾਨ ਮੰਤਰੀ ਐਂਡੀ ਬਰਨਹਮ ਨੂੰ ਅਹੁਦਾ ਸੰਭਾਲਣ ’ਤੇ ਦਿੱਤੀ ਵਧਾਈ
ਭਾਰਤੀ ਮੂਲ ਦੇ ਕਨਿਸ਼ਕ ਨਰਾਇਣ ਅਤੇ ਲੀਜ਼ਾ ਨੰਦੀ ਵੀ ਨਵੀਂ ਕੈਬਨਿਟ ’ਚ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਂਡੀ ਬਰਨਹਮ ਨੂੰ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਬਿ੍ਰਟੇਨ ਸਾਂਝੇ ਲੋਕਤੰਤਰੀ ਮੁੱਲਾਂ ਨਾਲ ਬੱਝੇ ਹੋਏ ਹਨ ਅਤੇ ਦੋਵਾਂ ਦੇਸ਼ਾਂ ਵਿਚ ਕਈ ਖੇਤਰਾਂ ਵਿਚ ਮਜ਼ਬੂਤ ਸਹਿਯੋਗ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ, ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ ਕਿ ਭਾਰਤ ਅਤੇ ਬਿ੍ਰਟੇਨ ਵਿਚਾਲੇ ਵਪਾਰ, ਨਿਵੇਸ਼ ਅਤੇ ਤਕਨਾਲੋਜੀ ਖੇਤਰ ਵਿਚ ਵਿਆਪਕ ਸਹਿਯੋਗ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਭਾਰਤ-ਬਿ੍ਰਟੇਨ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਅਤੇ ਸਾਂਝੇ ਵਿਜ਼ਨ 2035 ਨੂੰ ਅੱਗੇ ਵਧਾਉਣ ਲਈ ਐਂਡੀ ਬਰਨਹਮ ਨਾਲ ਕੰਮ ਕਰਨ ਲਈ ਉਤਸ਼ਾਹਿਤ ਹਨ। ਦੱਸਣਯੋਗ ਹੈ ਕਿ ਲੇਬਰ ਪਾਰਟੀ ਦੇ ਨਵੇਂ ਨੇਤਾ ਐਂਡੀ ਬਰਨਹਮ ਨੇ ਲੰਘੇ ਕੱਲ੍ਹ ਸੋਮਵਾਰ ਨੂੰ ਬਿ੍ਰਟੇਨ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ। ਐਂਡੀ ਬਰਨਹਮ ਨੇ ਆਪਣੀ ਨਵੀਂ ਕੈਬਨਿਟ ’ਚ ਕਈ ਪੁਰਾਣੇ ਮੰਤਰੀਆਂ ਦਾ ਅਹੁਦਾ ਬਰਕਰਾਰ ਰੱਖਿਆ ਹੈ, ਜਿਨ੍ਹਾਂ ਵਿਚ ਭਾਰਤੀ ਮੂਲ ਦੇ ਕਨਿਸ਼ਕ ਨਾਰਾਇਣ ਅਤੇ ਲੀਜ਼ਾ ਨੰਦੀ ਵੀ ਸ਼ਾਮਲ ਹਨ। ਬਿ੍ਰਟੇਨ ਦੇ ਨਵੇਂ ਪ੍ਰਧਾਨ ਮੰਤਰੀ ਨੇ ਸਭ ਤੋਂ ਪਹਿਲਾਂ ਦੇਸ਼ ਵਿਚ ਬੇਘਰ ਲੋਕਾਂ ਦੀ ਸਮੱਸਿਆ ਖਤਮ ਕਰਨ ਲਈ ਕੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

RELATED ARTICLES
POPULAR POSTS