21.5 C
Toronto
Wednesday, September 9, 2026
spot_img
HomeਕੈਨੇਡਾFrontਰਾਹੁਲ, ਪਿ੍ਰਅੰਕਾ ਅਤੇ ਚੰਨੀ ਸਣੇ ਕਈ ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ...

ਰਾਹੁਲ, ਪਿ੍ਰਅੰਕਾ ਅਤੇ ਚੰਨੀ ਸਣੇ ਕਈ ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਨੇੜੇ ਦਿੱਤਾ ਧਰਨਾ

ਰਾਹੁਲ, ਪਿ੍ਰਅੰਕਾ ਅਤੇ ਚੰਨੀ ਸਣੇ ਕਈ ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਨੇੜੇ ਦਿੱਤਾ ਧਰਨਾ
ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਅਤੇ ਸਿੱਖਿਆ ਮੰਤਰੀ ਦਾ ਮੰਗਿਆ ਅਸਤੀਫਾ
ਨਵੀਂ ਦਿੱਲੀ/ਬਿਊਰੋ ਨਿਊਜ਼
ਨੀਟ ਪੇਪਰ ਲੀਕ ਮਾਮਲੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਕਈ ਨੇਤਾਵਾਂ ਨੇ ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਧਰਨਾ ਦਿੱਤਾ। ਇਸ ਧਰਨੇ ਵਿਚ ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ, ਮਲਿਕਾਰਜੁਨ ਖੜਗੇ, ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਸਣੇ ਕਈ ਕਾਂਗਰਸੀ ਆਗੂਆਂ ਨੇ ਸ਼ਮੂਲੀਅਤ ਕੀਤੀ। ਕਾਂਗਰਸੀ ਆਗੂ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਪੀਐਮ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ। ਇਸ ਧਰਨਾ ਪ੍ਰਦਰਸ਼ਨ ਦੇ ਚੱਲਦਿਆਂ ਪੁਲਿਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਈ ਹੋਰ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ। ਕਾਂਗਰਸ ਦੇ ਇਸ ਪ੍ਰਦਰਸ਼ਨ ਨੂੰ ਲੈ ਕੇ ਕਿਸੇ ਨੂੰ ਵੀ ਜਾਣਕਾਰੀ ਨਹੀਂ ਸੀ। ਇਸਦੇ ਚੱਲਦਿਆਂ ਰਾਹੁਲ ਸਣੇ ਕਈ ਕਾਂਗਰਸੀ ਆਗੂ ਮਲਿਕਾਰਜੁਨ ਖੜਗੇ ਦੇ ਘਰ ਤੋਂ ਪੈਦਲ ਮਾਰਚ ਕਰਕੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਨੇੜੇ ਪਹੁੰਚੇ ਅਤੇ ਇਸ ਤੋਂ ਬਾਅਦ ਹੀ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ। ਉਧਰ ਦੂਜੇ ਪਾਸੇ ‘ਕਾਕਰੋਚ ਜਨਤਾ ਪਾਰਟੀ’ ਦਾ ਵੀ ਰੋਸ ਪ੍ਰਦਰਸ਼ਨ ਜਾਰੀ ਰਿਹਾ, ਜਿਸ ਵਿਚ ਵੱਡੀ ਗਿਣਤੀ ’ਚ ਪ੍ਰਦਰਸ਼ਨਕਾਰੀ ਸ਼ਾਮਲ ਸਨ।

RELATED ARTICLES
POPULAR POSTS