20 C
Toronto
Tuesday, September 8, 2026
spot_img
HomeਕੈਨੇਡਾFrontਕਿਸਾਨਾਂ ਦਾ ਭਾਰਤ-ਅਮਰੀਕਾ ਵਪਾਰ ਸਮਝੌਤੇ ਖਿਲਾਫ ਦਿੱਲੀ ਕੂਚ ਟਲਿਆ - ਸ਼ੰਭੂ ਬਾਰਡਰ...

ਕਿਸਾਨਾਂ ਦਾ ਭਾਰਤ-ਅਮਰੀਕਾ ਵਪਾਰ ਸਮਝੌਤੇ ਖਿਲਾਫ ਦਿੱਲੀ ਕੂਚ ਟਲਿਆ – ਸ਼ੰਭੂ ਬਾਰਡਰ ’ਤੇ ਹੀ ਹੋ ਗਿਆ ਸਮਝੌਤਾ

ਕਿਸਾਨਾਂ ਦਾ ਭਾਰਤ-ਅਮਰੀਕਾ ਵਪਾਰ ਸਮਝੌਤੇ ਖਿਲਾਫ ਦਿੱਲੀ ਕੂਚ ਟਲਿਆ – ਸ਼ੰਭੂ ਬਾਰਡਰ ’ਤੇ ਹੀ ਹੋ ਗਿਆ ਸਮਝੌਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਕੂਚ ਅਤੇ ਕਿਸਾਨ ਮਹਾਂਪੰਚਾਇਤ ਫਿਲਹਾਲ ਮੁਲਤਵੀ ਕਰ ਦਿੱਤੀ ਹੈ। ਕਿਸਾਨਾਂ ਦੇ ਇਸ ਅੰਦੋਲਨ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪੁਲਿਸ ਨੇ ਸਖਤੀ ਕੀਤੀ ਹੋਈ ਸੀ। ਇਸੇ ਦੌਰਾਨ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨਾਲ ਕਿਸਾਨਾਂ ਦੀ ਹੋਈ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਇਹ ਪ੍ਰੋਗਰਾਮ ਮੁਲਤਵੀ ਕੀਤਾ ਹੈ। ਕਿਸਾਨਾਂ ਦੀ ਮੰਗ ’ਤੇ ਕੁਰੂਕਸ਼ੇਤਰ ਦੀ ਪੁਲਿਸ ਨੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੂੰ ਵੀ ਰਿਹਾਅ ਕਰ ਦਿੱਤਾ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਦਿਲਬਾਗ ਸਿੰਘ ਨੇ ਦੱਸਿਆ ਕਿ ਹਿਰਾਸਤ ਵਿਚ ਲਏ ਗਏ ਕਿਸਾਨ ਆਗੂਆਂ ਦੀ ਰਿਹਾਈ ਅਤੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਾਉਣ ’ਤੇ ਸਹਿਮਤੀ ਬਣਨ ਤੋਂ ਬਾਅਦ ਹੀ ਦਿੱਲੀ ਕੂਚ ਅਤੇ ਕਿਸਾਨ ਮਹਾਂਪੰਚਾਇਤ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਸ਼ੰਭੂ ਬਾਰਡਰ ’ਤੇ 27 ਜੁਲਾਈ ਤੱਕ ਧਾਰਾ 163 ਲਾਗੂ ਕਰਕੇ ਪੰਜ ਜਾਂ ਉਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਰੋਕ ਲਗਾਈ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ‘ਦੇਸ਼ ਬਚਾਓ ਮੋਰਚਾ’ ਦੇ ਆਗੂੁ ਸਰਵਣ ਸਿੰਘ ਪੰਧੇਰ ਅਤੇ ਹੋਰਨਾਂ ਆਗੂੁਆਂ ਦੀ ਅਗਵਾਈ ਹੇਠ ਪੰਜਾਬ ਵਿਚੋਂ ਵੱਖ-ਵੱਖ ਥਾਵਾਂ ਤੋਂ ਕਿਸਾਨ ਸ਼ੰਭੂ ਬਾਰਡਰ ’ਤੇ ਪਹੁੰਚ ਚੁੱਕੇ ਸਨ ਅਤੇ ਕਿਸਾਨਾਂ ਦਾ ਵੱਡਾ ਇਕੱਠ ਹੋ ਗਿਆ ਸੀ।

RELATED ARTICLES
POPULAR POSTS