17.4 C
Toronto
Tuesday, September 8, 2026
spot_img
HomeਕੈਨੇਡਾFrontਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 3 ਅਗਸਤ ਤੋਂ 10 ਅਗਸਤ ਤੱਕ...

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 3 ਅਗਸਤ ਤੋਂ 10 ਅਗਸਤ ਤੱਕ ਹੋਵੇਗਾ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 3 ਅਗਸਤ ਤੋਂ 10 ਅਗਸਤ ਤੱਕ ਹੋਵੇਗਾ
ਸੀਐਮ ਭਗਵੰਤ ਮਾਨ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਆਉਂਦੀ 3 ਅਗਸਤ ਨੂੰ ਸ਼ੁਰੂ ਹੋ ਕੇ 10 ਅਗਸਤ ਤੱਕ ਚੱਲੇਗਾ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਹੈ। ਸੀਐਮ ਨੇ ਦੱਸਿਆ ਕਿ ਇਸ ਇਜਲਾਸ ਦੌਰਾਨ ਕਈ ਆਰਡੀਨੈਂਸ ਪੇਸ਼ ਕੀਤੇ ਜਾਣਗੇ ਅਤੇ ਲੋੜ ਪੈਣ ’ਤੇ ਇਜਲਾਸ ਦੀ ਮਿਆਦ ਵਧਾਈ ਵੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਹਰੇਕ ਪਰਿਵਾਰ ਲਈ ਭੋਜਨ ਸੁਰੱਖਿਆ ਯਕੀਨੀ ਬਣਾਉਣ ਵਾਸਤੇ ਇਕ ਇਤਿਹਾਸਕ ਫੈਸਲਾ ਲਿਆ ਹੈ।  ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਪੰਜਾਬ ’ਚ 10 ਲੱਖ ਨਵੇਂ ਰਾਸ਼ਨ ਕਾਰਡ ਬਣ ਰਹੇ ਹਨ ਅਤੇ ਪੂਰੀ ਤਰ੍ਹਾਂ ਡਿਜ਼ੀਟਲ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਰਾਸ਼ਨ ਕਾਰਡ ਜਾਰੀ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ‘ਮੇਰੀ ਰਸੋਈ ਯੋਜਨਾ’ ਵੀ ਵੱਖਰੇ ਤੌਰ ’ਤੇ ਜਾਰੀ ਰਹੇਗੀ। ਮੁੱਖ ਮੰਤਰੀ ਮਾਨ ਨੇ ਦੱਸਿਆ ਹੈ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’  ਵਿਚ 32 ਲੱਖ ਮਹਿਲਾਵਾਂ ਨੂੰ ਸਨਮਾਨ ਰਾਸ਼ੀ 1 ਜੁਲਾਈ ਨੂੰ ਜਾਰੀ ਕਰ ਚੁੱਕੇ ਹਾਂ ਅਤੇ ਇਸ ਮਹੀਨੇ 37 ਲੱਖ ਮਹਿਲਾਵਾਂ ਨੇ ਰਜਿਸਟਰੇਸ਼ਨ ਕਰਵਾਈ ਹੈ, ਉਨ੍ਹਾਂ ਨੂੰ ਵੀ 1 ਅਗਸਤ ਨੂੰ ਪੈਸੇ ਮਿਲ ਜਾਣਗੇ।

RELATED ARTICLES
POPULAR POSTS