21.7 C
Toronto
Saturday, August 15, 2026
spot_img
HomeਕੈਨੇਡਾFrontਫਰਾਂਸ ’ਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ...

ਫਰਾਂਸ ’ਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ

ਫਰਾਂਸ ’ਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ
ਕੈਨੇਡਾ ਅਤੇ ਬਰਤਾਨੀਆ ਵਲੋਂ ਵੀ ਅਜਿਹੇ ਨਿਯਮ ਦੀ ਕੀਤੀ ਜਾ ਰਹੀ ਹੈ ਤਿਆਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਫਰਾਂਸ ਦੇ ਸੰਸਦ ਮੈਂਬਰਾਂ ਨੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ਕਰਨ ’ਤੇ ਰੋਕ ਲਗਾਉਣ ਵਾਲਾ ਇਕ ਬਿੱਲ ਪਾਸ ਕਰ ਦਿੱਤਾ ਹੈ। ਬੱਚਿਆਂ ’ਤੇ ਡਿਜੀਟਲ ਸਮੱਗਰੀ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਵਿਸ਼ਵ ਭਰ ਵਿਚ ਵਧ ਰਹੀਆਂ ਚਿੰਤਾਵਾਂ ਦਰਮਿਆਨ ਫਰਾਂਸ ਅਜਿਹੇ ਪਲੇਟਫਾਰਮਾਂ ’ਤੇ ਪੂਰਨ ਪਾਬੰਦੀ ਲਗਾਉਣ ਵਾਲਾ ਯੂਰੋਪੀਅਨ ਯੂਨੀਅਨ ਦਾ ਪਹਿਲਾ ਦੇਸ਼ ਬਣ ਗਿਆ ਹੈ। ਸੰਸਦ ਦੇ ਦੋਵਾਂ ਸਦਨਾਂ ਨੇ ਇਸ ਕਦਮ ਦੇ ਹੱਕ ਵਿਚ ਵੋਟ ਪਾਈ, ਜੋ ਕਿ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਦੇ ਦੂਜੇ ਕਾਰਜਕਾਲ ਦਾ ਇਕ ਮੁੱਖ ਪਹਿਲਕਦਮੀ ਵਾਲਾ ਪ੍ਰੋਗਰਾਮ ਹੈ। ਬੱਚਿਆਂ ਦੀ ਮਾਨਸਿਕ ਸਿਹਤ ਅਤੇ ਪੜ੍ਹਾਈ ’ਤੇ ਧਿਆਨ ਕੇਂਦਰਿਤ ਕਰਨ ਲਈ ਲਿਆਂਦੇ ਗਏ ਇਸ ਨਵੇਂ ਕਾਨੂੰਨ ਤਹਿਤ ਹਾਈ ਸਕੂਲਾਂ ਵਿਚ ਮੋਬਾਇਲ ਫੋਨਾਂ ਦੀ ਵਰਤੋਂ ’ਤੇ ਵੀ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਕਦਮ ਨਾਲ ਸਕੂਲਾਂ ਵਿਚ ਬੱਚਿਆਂ ਦਾ ਧਿਆਨ ਨਹੀਂ ਭਟਕੇਗਾ ਅਤੇ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਤੋਂ ਨਵੀਂ ਪੀੜ੍ਹੀ ਨੂੰ ਸੁਰੱਖਿਅਤ ਰੱਖਣ ਵਿਚ ਮੱਦਦ ਮਿਲੇਗੀ। ਦੱਸਣਯੋਗ ਹੈ ਕਿ ਆਸਟਰੇਲੀਆ ਦੁਨੀਆ ਦਾ ਪਹਿਲਾ ਅਜਿਹਾ ਦੇਸ਼ ਬਣਿਆ ਸੀ, ਜਿਸ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਸੀ। ਧਿਆਨ ਰਹੇ ਕਿ ਕੈਨੇਡਾ ਅਤੇ ਬਰਤਾਨੀਆ ਵਲੋਂ ਵੀ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਰੋਕ ਲਗਾਉਣ ਲਈ ਬਿੱਲ ਅਤੇ ਨਿਯਮ ਤਿਆਰ ਕੀਤੇ ਜਾ ਰਹੇ ਹਨ।

RELATED ARTICLES
POPULAR POSTS