23.9 C
Toronto
Saturday, September 12, 2026
spot_img
HomeਕੈਨੇਡਾFrontਪੰਜਾਬ ਵਿਚ ਪਹਿਲੀ ਤੋਂ 12ਵੀਂ ਜਮਾਤ ਤੱਕ  ਏ.ਆਈ.-ਅਧਾਰਿਤ ਪੜ੍ਹਾਈ ਲਾਜ਼ਮੀ

ਪੰਜਾਬ ਵਿਚ ਪਹਿਲੀ ਤੋਂ 12ਵੀਂ ਜਮਾਤ ਤੱਕ  ਏ.ਆਈ.-ਅਧਾਰਿਤ ਪੜ੍ਹਾਈ ਲਾਜ਼ਮੀ

ਪੰਜਾਬ ਵਿਚ ਪਹਿਲੀ ਤੋਂ 12ਵੀਂ ਜਮਾਤ ਤੱਕ  ਏ.ਆਈ.-ਅਧਾਰਿਤ ਪੜ੍ਹਾਈ ਲਾਜ਼ਮੀ
ਸਿਲੇਬਸ ਹਰ 6 ਮਹੀਨੇ ’ਚ ਹੋਵੇਗਾ ਅਪਡੇਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪਹਿਲੀ ਜਮਾਤ ਤੋਂ 12ਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਪੜ੍ਹਾਈ ਨੂੰ ਜ਼ਰੂਰੀ ਕਰ ਦਿੱਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਇਤਿਹਾਸਕ ਸਿਲੇਬਸ ਨੂੰ ਰਸਮੀ ਤੌਰ ’ਤੇ ਲਾਂਚ ਕਰ ਦਿੱਤਾ ਹੈ। ਇਸਦੇ ਚੱਲਦਿਆਂ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿਸਨੇ ਏ.ਆਈ. ਨੂੰ ਇਕ ਚੋਣਵੇਂ ਵਿਸ਼ੇ ਦੀ ਬਜਾਏ ਮੁੱਖ ਵਿਸ਼ੇ ਵਜੋਂ ਸਿਲੇਬਸ ਵਿਚ ਸ਼ਾਮਲ ਕੀਤਾ ਹੈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਚੀਨ ਅਤੇ ਦੱਖਣੀ ਕੋਰੀਆ ਵਰਗੇ ਦੇਸ਼ ਸਕੂਲੀ ਪੱਧਰ ’ਤੇ ਏ.ਆਈ. ਸਿੱਖਿਆ ਨੂੰ ਤੇਜ਼ੀ ਨਾਲ ਉਤਸ਼ਾਹਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵੀ ਹੁਣ ਆਧੁਨਿਕ ਏ.ਆਈ. ਅਤੇ ਡਿਜ਼ੀਟਲ ਸਿੱਖਿਆ ਦਿੱਤੀ ਜਾਵੇਗੀ।

RELATED ARTICLES
POPULAR POSTS