
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਪਾਰਟੀ ਦੇ ਚੰਡੀਗੜ੍ਹ ’ਚ ਸਥਿਤ ਦਫਤਰ ’ਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਸੁਨੀਲ ਜਾਖੜ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਪੰਜਾਬ ਵਿਚ ਲੋਕਤੰਤਰੀ ਸੰਸਥਾਵਾਂ, ਪ੍ਰਸ਼ਾਸਨਿਕ ਢਾਂਚਾ ਅਤੇ ਭਰਤੀ ਪ੍ਰਣਾਲੀ ਸਭ ਕੁਝ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੇ ਹਨ। ਜਾਖੜ ਨੇ ਕਿਹਾ ਕਿ ਪਹਿਲਾਂ ਵਿਰੋਧੀ ਧਿਰ ਨੇ ਸਕਰਾਰ ਅੱਗੇ ਗੋਡੇ ਟੇਕੇ ਸਨ ਅਤੇ ਹੁਣ ਅਫਸਰਸ਼ਾਹੀ ਵੀ ਪੂਰੀ ਤਰ੍ਹਾਂ ਸਰਕਾਰ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਦੌਰਾਨ ਕਥਿਤ ਧੱਕੇਸ਼ਾਹੀ ਅਤੇ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਦੇ ਮਾਮਲੇ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਜਵਾਬ ਵੀ ਮੰਗਿਆ ਹੈ। ਦੱਸਣਯੋਗ ਹੈ ਕਿ ਸੁਨੀਲ ਜਾਖੜ ਨੇ ਲੰਮਾ ਸਮਾਂ ਕਾਂਗਰਸ ਪਾਰਟੀ ਵਿਚ ਬਿਤਾਇਆ ਹੈ ਅਤੇ ਉਹ ਕਾਂਗਰਸ ਪਾਰਟੀ ਵਲੋਂ ਤਿੰਨ ਵਾਰ ਵਿਧਾਇਕ ਵੀ ਬਣੇ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਵੀ ਰਹੇ ਹਨ। ਇਸ ਤੋਂ ਬਾਅਦ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ।

