23.9 C
Toronto
Tuesday, September 8, 2026
spot_img
HomeਕੈਨੇਡਾFrontਰਾਜਾ ਵੜਿੰਗ ਨੇ ਪੰਜਾਬ ’ਚ ਪੇਪਰ ਲੀਕ ਹੋਣ ’ਤੇ ਸੀਐਮ ਮਾਨ ਅਤੇ...

ਰਾਜਾ ਵੜਿੰਗ ਨੇ ਪੰਜਾਬ ’ਚ ਪੇਪਰ ਲੀਕ ਹੋਣ ’ਤੇ ਸੀਐਮ ਮਾਨ ਅਤੇ ਸਿੱਖਿਆ ਮੰਤਰੀ ਬੈਂਸ ਤੋਂ ਮੰਗਿਆ ਅਸਤੀਫਾ

ਰਾਜਾ ਵੜਿੰਗ ਨੇ ਪੰਜਾਬ ’ਚ ਪੇਪਰ ਲੀਕ ਹੋਣ ’ਤੇ ਸੀਐਮ ਮਾਨ ਅਤੇ ਸਿੱਖਿਆ ਮੰਤਰੀ ਬੈਂਸ ਤੋਂ ਮੰਗਿਆ ਅਸਤੀਫਾ
ਚੰਡਗੀੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸੂਬੇ ਵਿਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲੇ ’ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਜਿਵੇਂ ਕੌਮੀ ਪੱਧਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਜ਼ਿੰਮੇਵਾਰ ਹਨ ਅਤੇ ਦੇਸ਼ ਉਨ੍ਹਾਂ ਤੋਂ ਜਵਾਬ ਅਤੇ ਜਵਾਬਦੇਹੀ ਮੰਗਦਾ ਹੈ, ਉਸੇ ਤਰ੍ਹਾਂ ਪੰਜਾਬ ਵਿਚ ਪੇਪਰ ਲੀਕ ਮਾਮਲੇ ’ਚ ਮਾਨ ਅਤੇ ਬੈਂਸ ਜਵਾਬਦੇਹ ਹਨ। ਵੜਿੰਗ ਨੇ ਕਿਹਾ ਕਿ ਇਸ ਮਾਮਲੇ ਵਿਚ ਉਨ੍ਹਾਂ ਨੂੰ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ। ਵੜਿੰਗ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੂੰ ਇਹ ਜਵਾਬ ਦੇਣਾ ਪਵੇਗਾ ਕਿ ਫਾਰਮੇਸੀ ਦਾ ਪੇਪਰ ਕਿਵੇਂ ਲੀਕ ਹੋਇਆ ਅਤੇ ਕੀ ਕਾਰਵਾਈ ਕੀਤੀ ਗਈ। ਉਨ੍ਹਾਂ ਨਾਲ ਹੀ ਕਿਹਾ ਕਿ ਕੇਂਦਰ ਅਤੇ ਸੂਬਾ ਦੋਵੇਂ ਸਰਕਾਰਾਂ ਪੇਪਰ ਲੀਕ ਦੀ ਸਮੱਸਿਆ ਨਾਲ ਨਜਿੱਠਣ ਵਿਚ ਨਾਕਾਮ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਦੇ ਕਾਰਜਕਾਲ ਵਿਚ ਪੇਪਰ ਲੀਕ ਦੇ ਚਾਰ ਵੱਡੇ ਮਾਮਲੇ ਸਾਹਮਣੇ ਆਏ ਹਨ, ਪਰ ਅਜੇ ਤੱਕ ਨਾ ਤਾਂ ਕੋਈ ਜਾਂਚ ਹੋਈ ਹੈ ਅਤੇ ਨਾ ਹੀ ਕਿਸੇ ਦੀ ਜਵਾਬਦੇਹੀ ਤੈਅ ਕੀਤੀ ਗਈ ਹੈ।

RELATED ARTICLES
POPULAR POSTS