20 C
Toronto
Tuesday, September 8, 2026
spot_img
HomeਕੈਨੇਡਾFrontਰਵਨੀਤ ਸਿੰਘ ਬਿੱਟੂ ਨੇ ਰੇਲਵੇ ਪ੍ਰੋਜੈਕਟਾਂ ’ਚ ਦੇਰੀ ਨੂੰ ਲੈ ਕੇ ਸੀਐਮ...

ਰਵਨੀਤ ਸਿੰਘ ਬਿੱਟੂ ਨੇ ਰੇਲਵੇ ਪ੍ਰੋਜੈਕਟਾਂ ’ਚ ਦੇਰੀ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੂੰ ਲਿਖਿਆ ਪੱਤਰ

ਰਵਨੀਤ ਸਿੰਘ ਬਿੱਟੂ ਨੇ ਰੇਲਵੇ ਪ੍ਰੋਜੈਕਟਾਂ ’ਚ ਦੇਰੀ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੂੰ ਲਿਖਿਆ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਰਾਜ ਰੇਲ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਰੇਲਵੇ ਪ੍ਰੋਜੈਕਟਾਂ ’ਚ ਹੋ ਰਹੀ ਦੇਰੀ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਮੰਤਰੀ ਬਿੱਟੂ ਨੇ ਪੰਜਾਬ ਭਰ ’ਚ ਕਈ ਅਹਿਮ ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿਚ ਹੋ ਰਹੀ ਦੇਰੀ ਕਰਕੇ ਸੂਬਾ ਸਰਕਾਰ ਕੋਲ ਲੰਬਿਤ ਪਏ ਮਾਮਲਿਆਂ ਨੂੰ ਹੱਲ ਕਰਨ ਲਈ ਸੀਐਮ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿਚ ਰਵਨੀਤ ਬਿੱਟੂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਨ੍ਹਾਂ ਪ੍ਰੋਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਦੇਸ਼ ਅਤੇ ਸੂਬੇ ਦੋਵਾਂ ਲਈ ਮਹੱਤਤਾ ਰੱਖਦਾ ਹੈ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਵਿਚ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਚਨਬੱਧਤਾ ਦੇ ਬਾਵਜੂਦ, ਸੂਬਾ ਸਰਕਾਰ ਦੇ ਪੱਧਰ ’ਤੇ ਕਈ ਪ੍ਰੋਜੈਕਟ ਰੁਕੇ ਹੋਏ ਹਨ। ਸੀਐਮ ਮਾਨ ਨੂੰ ਇਸ ਮਾਮਲੇ ’ਚ ਤੁਰੰਤ ਦਖਲ ਦੇਣ ਦੀ ਅਪੀਲ ਕਰਦਿਆਂ ਬਿੱਟੂ ਨੇ ਕਿਹਾ ਕਿ ਸਾਰੇ ਸਬੰਧਤ ਵਿਭਾਗਾਂ ਅਤੇ ਜ਼ਿਲ੍ਹਾ ਅਥਾਰਿਟੀਆਂ ਨੂੰ ਲੰਬਿਤ ਮੁੱਦਿਆਂ ਨੂੰ ਹੱਲ ਕਰਨ ਲਈ ਤਰਜੀਹ ਦੇਣ ਲਈ ਕਿਹਾ ਜਾਵੇ। ਬਿੱਟੂ ਨੇ ਪੰਜਾਬ ਸਰਕਾਰ ਨੂੰ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੀ ਅਪੀਲ ਵੀ ਕੀਤੀ, ਤਾਂ ਜੋ ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਘੱਟ ਤੋਂ ਘੱਟ ਸਮੇਂ ਵਿਚ ਪੂਰਾ ਕੀਤਾ ਜਾ ਸਕੇ।

RELATED ARTICLES
POPULAR POSTS