13.5 C
Toronto
Thursday, July 23, 2026
spot_img
HomeਕੈਨੇਡਾFront‘ਪੇਪਰ ਲੀਕ’ ਮਾਮਲਿਆਂ ਸਬੰਧੀ ਫਾਸਟ ਟਰੈਕ ਅਦਾਲਤਾਂ ਬਣਾਉਣ ਦਾ ਐਲਾਨ

‘ਪੇਪਰ ਲੀਕ’ ਮਾਮਲਿਆਂ ਸਬੰਧੀ ਫਾਸਟ ਟਰੈਕ ਅਦਾਲਤਾਂ ਬਣਾਉਣ ਦਾ ਐਲਾਨ


ਪੀਐਮ ਮੋਦੀ ਨੇ ਕਿਹਾ : ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ‘ਕਾਕਰੋਚ ਜਨਤਾ ਪਾਰਟੀ’ ਦੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਅਤੇ ਦੇਸ਼ ਭਰ ਵਿਚ ਵਿਦਿਆਰਥੀਆਂ ਦੇ ਰੋਹ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੇਪਰ ਲੀਕ ਦੇ ਮੁੱਦੇ ’ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੰਦਿਆਂ ਇਕ ਵੱਡਾ ਫੈਸਲਾ ਲਿਆ ਹੈ। ਪ੍ਰਧਾਨ ਮੰਤਰੀ ਨੇ ਸਾਫ ਸ਼ਬਦਾਂ ਵਿਚ ਆਖਿਆ ਕਿ ਦੇਸ਼ ਦੇ ਨੌਜਵਾਨਾਂ ਦਾ ਭਵਿੱਖ ਅਤੇ ਉਨ੍ਹਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਇਸ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਪੀਐਮ ਨੇ ਕਿਹਾ ਕਿ ਪੇਪਰ ਲੀਕ ਦੇ ਸਾਰੇ ਮਾਮਲਿਆਂ ਵਿਚ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਅਤੇ ਸਖਤ ਤੋਂ ਸਖਤ ਸਜ਼ਾ ਯਕੀਨੀ ਬਣਾਉਣ ਲਈ ਫਾਸਟ ਟਰੈਕ ਅਦਾਲਤਾਂ ਦਾ ਗਠਨ ਕੀਤਾ ਜਾਵੇਗਾ। ਇਸੇ ਸਬੰਧ ਵਿਚ ਸਬੰਧਤ ਅਧਿਕਾਰੀਆਂ ਅਤੇ ਵਿਭਾਗਾਂ ਨੂੰ ਲੋੜੀਂਦੇ ਕਦਮ ਚੁੱਕਣ ਦੇ ਸਖਤ ਨਿਰਦੇਸ਼ ਦੇ ਦਿੱਤੇ ਗਏ ਹਨ। ਇਸਦੇ ਚੱਲਦਿਆਂ ਸੁਰੱਖਿਆ ਕਾਰਨਾਂ ਕਰਕੇ ਅੱਜ ਵੀਰਵਾਰ ਸਵੇਰੇ ਅਗਲੇ ਹੁਕਮਾਂ ਤੱਕ ਰਾਜੀਵ ਚੌਕ, ਸੈਂਟਰਲ ਸਕੱਤਰੇਤ, ਮੰਡੀ ਹਾਊਸ, ਆਈ.ਟੀ.ਓ. ਅਤੇ ਖਾਨ ਮਾਰਕੀਟ ਸਮੇਤ 16 ਦਿੱਲੀ ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਗਏ ਹਨ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਜੰਤਰ-ਮੰਤਰ ਵਿਖੇ ਚੱਲ ਰਹੇ ‘ਕਾਕਰੋਚ ਜਨਤਾ ਪਾਰਟੀ’ ਦੇ ਪ੍ਰਦਰਸ਼ਨ ਵਿਚ ਭੀੜ ਵਧਣ ਕਾਰਨ ਇਹ ਫੈਸਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਪੇਪਰ ਲੀਕ ਦੇ ਮਾਮਲੇ ’ਤੇ ਪ੍ਰਦਰਸ਼ਨਕਾਰੀ ਵਿਦਿਆਰਥੀ, ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ।

RELATED ARTICLES
POPULAR POSTS