ਐਸ ਵਾਈ ਐਲ ਦੇ ਮੁੱਦੇ ‘ਤੇ ਹੰਗਾਮਾ, ਕਾਂਗਰਸੀਆਂ ਨੇ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ-ਭਾਜਪਾ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਅੱਜ ਰਾਜਪਾਲ ਕਪਤਾਨ ਸਿੰਘ ਸੋਲੰਕੀ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਬਜਟ ਸੈਸ਼ਨ ਸ਼ੁਰੂ ਹੁੰਦੇ ਹੀ ਨਹਿਰੀ ਪਾਣੀਆਂ ਦੇ ਮਾਮਲੇ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ। ਰਾਜਪਾਲ ਦੇ ਭਾਸ਼ਣ ਦੌਰਾਨ ਹੀ ਕਾਂਗਰਸੀਆਂ ਨੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਨੂੰ ਭਲਕੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ।ઠ
ਰਾਜਪਾਲ ਨੇ ਪੰਜਾਬ ਵਿਚ ਪਾਣੀ ਦੇ ਮੁੱਦੇ ‘ਤੇ ਕਿਹਾ ਕਿ ਰਿਪੇਰੀਅਨ ਸਿਧਾਂਤ ਮੁਤਾਬਕ ਪਾਣੀਆਂ ਦੀ ਵੰਡ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਚੰਡੀਗੜ੍ਹ ਨਾ ਦੇ ਕੇ ਸੂਬੇ ਨਾਲ ਬੇਇਨਸਾਫੀ ਕੀਤੀ ਗਈ ਹੈ ਅਤੇ 1984 ਦੇ ਕਤਲੇਆਮ ਦਾ ਅਜੇ ਤੱਕ ਇਨਸਾਫ ਨਹੀਂ ਮਿਲਿਆ ਹੈ। ਉੱਥੇ ਹੀ ਰਾਜਪਾਲ ਨੇ ਦੀਨਾਨਗਰ ਅਤੇ ਪਠਾਨਕੋਟ ਵਿਚ ਹੋਏ ਅੱਤਵਾਦੀ ਹਮਲੇ ਨਾਲ ਨਜਿੱਠਣ ਵਾਲੇ ਸੁਰੱਖਿਆ ਬਲਾਂ ਦੀ ਵੀ ਤਾਰੀਫ ਕੀਤੀ।ઠ
ਅੱਜ ਕਾਂਗਰਸੀ ਵਿਧਾਇਕ ਪਹਿਲਾਂ ਚਰਨਜੀਤ ਚੰਨੀ ਦੀ ਅਗਵਾਈ ਵਿਚ ਇਕਠੇ ਹੋਏ ਤੇ ਉਨ੍ਹਾਂ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਘੇਰ ਲਿਆ ਤੇ ਉਨ੍ਹਾਂ ਸਾਹਮਣੇ ਪਾਣੀਆਂ ਦੇ ਮਸਲੇ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਉਹ ਬਾਦਲ ਨੂੰ ਜਾਣ ਨਹੀਂ ਦੇਣਗੇ ਪਰ ਬਾਦਲ ਨੇ ਕਿਹਾ ਕਿ ਗਵਰਨਰ ਦਾ ਭਾਸ਼ਣ ਸ਼ੁਰੂ ਹੋਣ ਵਾਲਾ ਹੈ ਤੇ ਉਨ੍ਹਾਂ ਵਿਧਾਨ ਸਭਾ ਵਿਚ ਜਾਣਾ ਹੈ ਤੇ ਸੁਰਖਿਆ ਮੁਲਾਜਮ ਉਨ੍ਹਾਂ ਨੂੰ ਅੰਦਰ ਲੈ ਗਏ। ਇਸ ਦੌਰਾਨ ਸੈਸ਼ਨ ਵਿਚ ਚੰਨੀ ਨੇ ਕਾਂਗਰਸੀ ਵਿਧਾਇਕਾਂ ਨਾਲ ਧੱਕਾ-ਮੁੱਕੀ ਦੇ ਦੋਸ਼ ਵੀ ਲਾਏ।
Check Also
ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਯਾਤਰਾ ਚੌਥੇ ਦਿਨ ਵੀ ਜਾਰੀ
ਲੋਕਾਂ ਵੱਲੋਂ ਥਾਂ-ਥਾਂ ’ਤੇ ਯਾਤਰਾ ਕੀਤਾ ਗਿਆ ਸਵਾਗਤ ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਗੁਲਾਬ …