16.2 C
Toronto
Tuesday, September 8, 2026
spot_img
HomeਕੈਨੇਡਾFrontਪੰਜਾਬੀ ਫਿਲਮ ਅਦਾਕਾਰ ਰੱਬੀ ਕੰਦੋਲਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਲ

ਪੰਜਾਬੀ ਫਿਲਮ ਅਦਾਕਾਰ ਰੱਬੀ ਕੰਦੋਲਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਲ

ਪੰਜਾਬੀ ਫਿਲਮ ਅਦਾਕਾਰ ਰੱਬੀ ਕੰਦੋਲਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਲ
ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਆਵਾਜ਼ ਚੁੱਕਣਗੇ ਰੱਬੀ ਕੰਦੋਲਾ
ਚੰਡੀਗੜ੍ਹ/ਬਿਊਰੋ ਨਿਊਜ਼
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਪੰਜਾਬੀ ਫਿਲਮ ਅਦਾਕਾਰ ਰੱਬੀ ਕੰਦੋਲਾ ਆਪਣੇ ਸਮਰਥਕਾਂ ਸਣੇ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਰੱਬੀ ਕੰਦੋਲਾ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਰੱਬੀ ਕੰਦੋਲਾ ਨੇ ਕਿਹਾ ਕਿ ਉਹ ਪਾਰਟੀ ਦੀ ਉਸ ਸੋਚ ਤੋਂ ਪ੍ਰਭਾਵਿਤ ਹੋ ਕੇ ਜੁੜੇ ਹਨ, ਜੋ ਪੰਜਾਬੀ ਮਾਂ-ਬੋਲੀ ਦੇ ਸਰਪ੍ਰਸਤੀ, ਪੰਜਾਬੀਆਂ ਦੇ ਅਧਿਕਾਰਾਂ ਦੀ ਰੱਖਿਆ, ਨੌਜਵਾਨਾਂ ਦੀ ਸਿੱਖਿਆ ਅਤੇ ਪੇਪਰ ਲੀਕ ਵਰਗੇ ਮਾਮਲਿਆਂ ’ਤੇ ਸਖਤ ਕਾਰਵਾਈ ਅਤੇ ਰੁਜ਼ਗਾਰ ਸਬੰਧੀ ਸਖਤ ਅਤੇ ਪਾਰਦਰਸ਼ੀ ਕਾਨੂੰਨ ਬਣਾਉਣ ਦੀ ਗੱਲ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਮਜ਼ਬੂਤੀ ਨਾਲ ਆਵਾਜ਼ ਚੁੱਕਣਾ ਸਮੇਂ ਦੀ ਲੋੜ ਹੈ। ਸਮਾਗਮ ਵਿਚ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਣੇ ਪਾਰਟੀ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ। ਇਸ ਮੌਕੇ ਰੱਬੀ ਕੰਦੋਲਾ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਆਉਣ ਨਾਲ ਨੌਜਵਾਨਾਂ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚੁੱਕਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

RELATED ARTICLES
POPULAR POSTS