ਮਾਮਲੇ ਨੂੰ ਮੰਤਰੀ ਮੰਡਲ ‘ਹ ਵਿਚਾਰਿਆ ਜਾਵੇਗਾ : ਤ੍ਰਿਪਤ ਬਾਜਵਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਪਿੰਡਾਂ ਵਿਚ ਫੈਲੇ ਪੰਚਾਇਤੀ ਭ੍ਰਿਸ਼ਟਾਚਾਰ ਤੋਂ ਪਰੇਸ਼ਾਨ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਚਾਹੁੰਦੇ ਹਨ ਕਿ ਪੰਜਾਬ ਦੇ ਪੰਚਾਂ ਤੇ ਸਰਪੰਚਾਂ ਦੀ ਵਿਦਿਅਕ ਯੋਗਤਾ ਦਸਵੀਂ ਪਾਸ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਰਪੰਚਾਂ ਦੀ ਅਨਪੜ੍ਹਤਾ ਦਾ ਫਾਇਦਾ ਉਠਾ ਕੇ ਪੰਚਾਇਤ ਵਿਭਾਗ ਦੇ ਸੈਕਟਰੀ ਅਤੇ ਹੋਰ ਅਧਿਕਾਰੀ ਸਰਕਾਰੀ ਫੰਡਾਂ ਵਿਚ ਗਬਨ ਕਰ ਜਾਂਦੇ ਹਨ ਤੇ ਭੁਗਤਣਾ ਸਰਪੰਚਾਂ ਨੂੰ ਪੈਂਦਾ ਹੈ। ਇਸ ਕਾਰਨ ਪੰਚਾਇਤੀ ਨੁਮਾਇੰਦਿਆਂ ਦਾ ਪੜ੍ਹੇ ਲਿਖੇ ਹੋਣਾ ਜ਼ਰੂਰੀ ਹੈ। ਬਾਜਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਰਿਆਣਾ ਦੀ ਤਰਜ਼ ‘ਤੇ ਅਜਿਹਾ ਕੀਤਾ ਜਾਵੇਗਾ। ਹਾਲ ਦੀ ਘੜੀ ਇਹ ਉਨ੍ਹਾਂ ਦੀ ਨਿੱਜੀ ਰਾਏ ਹੈ, ਪਰ ਅੱਗੇ ਇਸ ਮਾਮਲੇ ਨੂੰ ਮੰਤਰੀ ਮੰਡਲ ਵਿਚ ਵਿਚਾਰਿਆ ਜਾਵੇਗਾ। ਇਸ ਮਾਮਲੇ ਬਾਰੇ ਅੰਤਿਮ ਫੈਸਲਾ ਤਾਂ ਮੁੱਖ ਮੰਤਰੀ ਦਾ ਹੋਵੇਗਾ, ਪਰ ਉਹ ਇਹ ਜ਼ਰੂਰ ਚਾਹੁੰਦੇ ਹਨ ਕਿ ਪੰਚਾਇਤ ਪੜ੍ਹੀਆਂ ਲਿਖੀਆਂ ਹੋਣੀਆਂ ਚਾਹੀਦੀਆਂ ਹਨ।
ਪੰਚਾਇਤੀ ਫੰਡਾਂ ਬਾਰੇ ਸੋਸ਼ਲ ਆਡਿਟ ਹੋਵੇ : ਰਾਜਾ ਵੜਿੰਗ
ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਵਿਧਾਇਕ ਤੇ ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਚਾਇਤਾਂ ਦਾ ਸੋਸ਼ਲ ਆਡਿਟ ਕਰਵਾਇਆ ਜਾਵੇ ਤਾਂ ਕਿ ਪਿੰਡਾਂ ਦੇ ਲੋਕਾਂ ਨੂੰ ਪਤਾ ਲੱਗ ਸਕੇ ਕਿ ਉਨ੍ਹਾਂ ਨੂੰ ਸਹੂਲਤਾਂ ਦੇ ਨਾਂ ‘ਤੇ ਮੋਟੀ ਕਮਾਈ ਕੌਣ ਕਰ ਗਿਆ ਹੈ। ਉਹਨਾਂ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਨੇ ਕਈ ਪਿੰਡਾਂ ਨੂੰ ਪੰਜ-ਪੰਜ ਕਰੋੜ ਰੁਪਏ ਦੀ ਗਰਾਂਟ ਵੀ ਦਿੱਤੀ ਹੈ ਅਤੇ ਇਕ-ਇਕ ਗਲੀ ‘ਤੇ 50 ਲੱਖ ਰੁਪਏ ਤੱਕ ਖਰਚ ਕੀਤੇ ਵਿਖਾਏ ਗਏ ਹਨ। ਜਦਕਿ ਅਸਲੀਅਤ ਕੁਝ ਹੋਰ ਹੀ ਹੈ। ਜੇਕਰ ਸਰਕਾਰ ਵਲੋਂ ਕੋਈ ਕਾਨੂੰਨੀ ਕਾਰਵਾਈ ਕੀਤੀ ਗਈ ਤਾਂ ਸਰਕਾਰ ‘ਤੇ ਬਦਲੇ ਦੀ ਰਾਜਨੀਤੀ ਦੇ ਦੋਸ਼ ਲੱਗਣਗੇ। ਜਦਕਿ ਸੋਸ਼ਲ ਆਡਿਟ ਹੋਣ ਨਾਲ ਫੰਡਾਂ ਦੀ ਹੇਰਾਫੇਰੀ ਤੋਂ ਲੋਕ ਜਾਣੂ ਹੋਣਗੇ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …