ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਹੋਂਦ ਚਿੱਲੜ ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਫੌਰੀ ਕਾਰਵਾਈ ਲਈ ਇੱਕ ਚਿੱਠੀ ਲਿਖੀ ਹੈ। ਚਿੱਠੀ ਵਿਚ ਕਿਹਾ ਗਿਆ ਕਿ ਹਰਿਆਣਾ ਦੇ ਹੋਂਦ ਚਿੱਲੜ ਵਿਖੇ ਹੋਇਆ ਸਿੱਖ ਕਤਲੇਆਮ ਮਨੁੱਖਤਾ ਤੋਂ ਕੋਹਾਂ ਦੂਰ ਉਹ ਕਰੂਰ ਕਾਰਾ ਹੈ ਜਿਸ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਇਸ ਕਤਲੇਆਮ ਵਿੱਚ ਜਿੱਥੇ 32 ਨਿਰਦੋਸ਼ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਉਥੇ ਹੀ ਸਿੱਖਾਂ ਦੀਆਂ ਜਾਇਦਾਦਾਂ ਲੁੱਟ ਲਈਆਂ ਗਈਆਂ ਜਾਂ ਸਾੜ ਦਿੱਤੀਆਂ ਗਈਆਂ ਸਨ। ਚਿੱਠੀ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਲਿਖਿਆ ਕਿ ਦੁੱਖ ਦੀ ਗੱਲ ਹੈ ਕਿ ਜਾਂਚ ਕਮਿਸ਼ਨ ਵੱਲੋਂ ਦੋਸ਼ੀ ਪਾਏ ਗਏ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਹਾਲੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।
Home / ਪੰਜਾਬ / ਹੋਂਦ ਚਿੱਲੜ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਐਸਜੀਪੀਸੀ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …