ਚੰਡੀਗੜ੍ਹ/ਬਿਊਰੋ ਨਿਊਜ਼ : ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਖਾਲਿਸਤਾਨੀ ਕਹੇ ਜਾਣ ਦੀ ਆਮ ਆਦਮੀ ਪਾਰਟੀ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ‘ਆਪ’ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ ਨਾ ਕਰਨ ਦੇ ਫੈਸਲੇ ਪਿੱਛੇ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਬਦਲਾਖੋਰੀ ਹੈ।
ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਵਲੋਂ ਕੈਨੇਡੀਅਨ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਪ੍ਰਤੀ ਕੀਤੀ ਗਈ ਟਿਪੱਣੀ ਮੰਦਭਾਗੀ ਹੈ। ਕੈਪਟਨ ਅਮਰਿੰਦਰ ਨੇ ਅਜਿਹਾ ਕਹਿ ਕੇ ਸਿਰਫ ਕੈਨੇਡੀਅਨ ਰੱਖਿਆ ਮੰਤਰੀ ਦੀ ਹੀ ਬੇਇਜੱਤੀ ਨਹੀਂ ਕੀਤੀ ਬਲਕਿ ਉਨ੍ਹਾਂ ਸਮੁੱਚੇ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਦਾ ਅਪਮਾਨ ਕੀਤਾ ਹੈ। ਖਹਿਰਾ ਨੇ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਸ਼ਬਦ ਵਾਪਸ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰਜੀਤ ਸਿੰਘ ਸੱਜਣ ਦਾ ਗਰਮਜੋਸ਼ੀ ਨਾਲ ਸਵਾਗਤ ਕਰੇਗੀ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …