23 C
Toronto
Thursday, September 10, 2026
spot_img
HomeਕੈਨੇਡਾFrontਪੰਜਾਬ ਕਾਂਗਰਸ ਦਾ ਸਿਆਸੀ ਕਲੇਸ਼ ਅਜੇ ਵੀ ਜਾਰੀ - ਸਾਬਕਾ ਮੁੱਖ ਮੰਤਰੀ...

ਪੰਜਾਬ ਕਾਂਗਰਸ ਦਾ ਸਿਆਸੀ ਕਲੇਸ਼ ਅਜੇ ਵੀ ਜਾਰੀ – ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਕਦੇ ਹਨ ਅਸਤੀਫਾ

ਪੰਜਾਬ ਕਾਂਗਰਸ ਦਾ ਸਿਆਸੀ ਕਲੇਸ਼ ਅਜੇ ਵੀ ਜਾਰੀ – ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਕਦੇ ਹਨ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਉਵੇਂ-ਉਵੇਂ ਪੰਜਾਬ ਕਾਂਗਰਸ ਦਾ ਸਿਆਸੀ ਕਲੇਸ਼ ਵੀ ਵਧਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਪਾਰਟੀ ’ਚੋਂ ਅਸਤੀਫਾ ਦੇ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਵਿਚਾਲੇ ਸੂਬਾ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਕਲੇਸ਼ ਵਧਿਆ ਹੋਇਆ ਹੈ। ਸਾਬਕਾ ਸੀਐਮ ਚੰਨੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੰਪੇਨ ਕਮੇਟੀ ਦਾ ਚੇਅਰਮੈਨ ਬਣਾਇਆ ਹੋਇਆ ਹੈ ਅਤੇ ਚੰਨੀ ਹੁਣ ਇਹ ਅਹੁਦਾ ਛੱਡ ਸਕਦੇ ਹਨ। ਦਿੱਲੀ ਵਿਚ ਸੀਨੀਅਰ ਕਾਂਗਰਸੀ ਆਗੂ ਕੇ.ਸੀ. ਵੇਣੂਗੋਪਾਲ ਦੀ ਅਗਵਾਈ ਵਿਚ ਹੋਈ ਬੈਠਕ ਵਿਚ ਚੰਨੀ ਗਰੁੱਪ ਨੇ ਫਿਰ ਤੋਂ ਬਾਗੀ ਤੇਵਰ ਦਿਖਾਏ ਹਨ। ਚੰਨੀ ਨੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੂੰ ਇਥੋਂ ਤੱਕ ਕਹਿ ਦਿੱਤਾ ਕਿ ਪੰਜਾਬ ਵਿਚ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸ ਚੋਣਾਂ ਨਹੀਂ ਜਿੱਤ ਸਕਦੀ। ਇਸੇ ਦੌਰਾਨ ਵੇਣੂਗੋਪਾਲ ਨੇ ਕਿਹਾ ਕਿ ਚੰਨੀ ਅਤੇ ਉਨ੍ਹਾਂ ਦੇ ਗਰੁੱਪ ਦੇ ਆਗੂਆਂ ਨੂੰ ਪਾਰਟੀ ਨੇ ਵੱਡੇ ਅਹੁਦੇ ਦਿੱਤੇ ਹਨ ਅਤੇ ਤੁਸੀਂ ਫਿਰ ਵੀ ਇਕੱਠੇ ਚੱਲਣ ਨੂੰ ਤਿਆਰ ਨਹੀਂ। ਇਹ ਸੁਣਦੇ ਹੀ ਚੰਨੀ ਨੇ ਪਲਟਵਾਰ ਕਰਦਿਆਂ ਕਹਿ ਦਿੱਤਾ ਕਿ ਜੇਕਰ ਅਜਿਹਾ ਹੈ ਤਾਂ ਉਹ ਕੰਪੇਨ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ।

RELATED ARTICLES
POPULAR POSTS