23.6 C
Toronto
Friday, July 24, 2026
spot_img
HomeਕੈਨੇਡਾFrontਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦਾ ਵੱਡਾ ਐਲਾਨ - 3...

ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦਾ ਵੱਡਾ ਐਲਾਨ – 3 ਤੋਂ 5 ਅਗਸਤ ਤੱਕ ਸੂਬੇ ’ਚ ਰਹੇਗਾ ਚੱਕਾ ਜਾਮ


ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰੀ ਬੱਸਾਂ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਸੂਬਾ ਸਰਕਾਰ ’ਤੇ ਟਰਾਂਸਪੋਰਟ ਵਿਭਾਗ ਦੀ ਅਣਦੇਖੀ ਕਰਨ ਅਤੇ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਇਲਜ਼ਾਮ ਲਗਾਏ ਹਨ। ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮਸਲੇ ਦਾ ਕੋਈ ਹੱਲ ਨਾ ਕੱਢਿਆ ਤਾਂ 3 ਤੋਂ 5 ਅਗਸਤ ਤੱਕ ਪੂਰੇ ਸੂਬੇ ’ਚ ਚੱਕਾ ਜਾਮ ਕੀਤਾ ਜਾਵੇਗਾ। ਇਸਦੇ ਨਾਲ ਹੀ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ ਮੌਨਸੂਨ ਸੈਸ਼ਨ ਦੌਰਾਨ ਭੁੱਖ ਹੜਤਾਲ ਵੀ ਕੀਤੀ ਜਾਵੇਗੀ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਠੇਕੇਦਾਰੀ ਪ੍ਰਥਾ ਖਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਅਤੇ ਕਰੀਬ 70 ਬੈਠਕਾਂ ਹੋਣ ਤੋਂ ਬਾਅਦ ਵੀ ਕੋਈ ਫੈਸਲਾ ਨਹੀਂ ਲਿਆ ਗਿਆ। ਉਨ੍ਹਾਂ ਇਲਜ਼ਾਮ ਲਾਇਆ ਕਿ ਠੇਕੇਦਾਰੀ ਸਿਸਟਮ ਕਾਰਨ ਮੁਲਾਜ਼ਮਾਂ ਦਾ ਸ਼ੋਸ਼ਣ ਹੋ ਰਿਹਾ ਹੈ। ਇਸੇ ਦੌਰਾਨ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਵੀ ਇਲਜ਼ਾਮ ਲਗਾਇਆ ਕਿ ਪੰਜਾਬ ਸਰਕਾਰ ਕਿਲੋਮੀਟਰ ਸਕੀਮ ਰਾਹੀਂ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰ ਰਹੀ ਹੈ।

RELATED ARTICLES
POPULAR POSTS