
4 ਅਗਸਤ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪਹੁੰਚ ਕੇ ਖਾਲਸਾ ਮਾਰਚ ਹੋਵੇਗਾ ਸੰਪੂਰਨ
ਅੰਮਿ੍ਰਤਸਰ/ਬਿਊਰੋ ਨਿਊਜ਼
ਅੱਜ ਮੀਰੀ-ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ, ਅੰਮਿ੍ਰਤਸਰ ਤੋਂ ਵਿਸ਼ਾਲ ਮੀਰੀ-ਪੀਰੀ ਖਾਲਸਾ ਮਾਰਚ ਅਰਦਾਸ ਉਪਰੰਤ, ਜੈਕਾਰਿਆਂ ਦੀ ਗੂੰਜ ਵਿਚ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਰਵਾਨਾ ਹੋਇਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਆਰੰਭ ਹੋਏ ਇਸ ਖਾਲਸਾ ਮਾਰਚ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਨਿਹੰਗ ਸਿੰਘ ਜਥੇਬੰਦੀਆਂ ਅਤੇ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਰਹੀ। ਇਹ ਮੀਰੀ-ਪੀਰੀ ਖਾਲਸਾ ਮਾਰਚ 4 ਅਗਸਤ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਇਤਿਹਾਸਕ ਸ਼ਸਤਰਾਂ ਦੇ ਵੀ ਸੰਗਤਾਂ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ।

