21.3 C
Toronto
Wednesday, September 30, 2026
spot_img
Homeਪੰਜਾਬਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਹੋਏ ਭਾਵੁਕ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਹੋਏ ਭਾਵੁਕ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਹੋਏ ਭਾਵੁਕਅੰਮ੍ਰਿਤਸਰ/ਬਿਊਰੋ ਨਿਊਜ਼
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਭਾਵੁਕ ਹੋ ਗਏ।  ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਬੈਠਕ ਦਾ ਗਿਆਨੀ ਗੁਰਮੁਖ ਸਿੰਘ ਵੱਲੋਂ ਬਾਈਕਾਟ ਕੀਤਾ ਗਿਆ ਸੀ। ਗਿਆਨੀ ਗੁਰਮੁਖ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ  ਕਿ ਉਨ੍ਹਾਂ ਦਾ ਮਨ ਪਿਛਲੇ ਕਰੀਬ ਡੇਢ ਸਾਲ ਤੋਂ ਬਹੁਤ ਦੁਖੀ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਨੂੰ ਮੁਆਫੀ ਦੇਣ ਸਬੰਧੀ ਅਕਾਲ ਤਖ਼ਤ ਸਾਹਿਬ ‘ਤੇ ਆਈ ਚਿੱਠੀ ਨੂੰ ਲੈ ਕੇ ਉਨ੍ਹਾਂ ਪ੍ਰਤੀ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਜੱਥੇਦਾਰ ਹੁੰਦਿਆਂ ਅੱਜ ਤੱਕ ਜਿੰਨੇ ਵੀ ਫੈਸਲੇ ਹੋਏ ਹਨ, ਉਹ ਸਾਰੇ ਸਿਆਸੀ ਦਬਾਅ ਹੇਠ ਕੀਤੇ ਗਏ ਹਨ ਪਰ ਹੁਣ ਉਨ੍ਹਾਂ ਦਾ ਜ਼ਮੀਰ ਆਵਾਜ਼ ਨਹੀਂ ਦਿੰਦਾ।

RELATED ARTICLES
POPULAR POSTS